ਰੇਲਗੱਡੀ ਅੱਗੇ ਛਾਲ ਮਾਰ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Monday, Jun 22, 2026 - 12:49 PM (IST)

ਰੇਲਗੱਡੀ ਅੱਗੇ ਛਾਲ ਮਾਰ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਡੇਰਾਬੱਸੀ (ਵਿਕਰਮਜੀਤ) : ਘੱਗਰ-ਦੱਪਰ ਰੇਲਵੇ ਸਟੇਸ਼ਨ ਨੇੜੇ ਰੇਲਗੱਡੀ ਅੱਗੇ ਛਾਲ ਮਾਰ ਕੇ ਇਕ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਾਜਾ ਕੁਮਾਰ (ਕਰੀਬ 22) ਵਜੋਂ ਹੋਈ ਹੈ, ਜੋ ਬਿਹਾਰ ਦੇ ਪੂਰਬੀ ਚੰਪਾਰਣ ਜ਼ਿਲ੍ਹੇ ਦਾ ਵਸਨੀਕ ਸੀ ਅਤੇ ਇਨ੍ਹੀਂ ਦਿਨੀਂ ਡੇਰਾਬਸੀ ਦੇ ਕੂੜਾਵਾਲਾ ਸਥਿਤ ਮਧੂਕਰ ਕਾਲੋਨੀ ਵਿੱਚ ਕਿਰਾਏ ’ਤੇ ਰਹਿ ਰਿਹਾ ਸੀ।

ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਭਾਂਖਰਪੁਰ ਨੇੜੇ ਰੇਲਗੱਡੀ ਨੰਬਰ 12057 ਦੇ ਸਾਹਮਣੇ ਇਕ ਨੌਜਵਾਨ ਨੇ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸ਼ੁਰੂਆਤ ਵਿੱਚ ਪਛਾਣ ਨਾ ਹੋਣ ਕਾਰਨ ਲਾਸ਼ ਨੂੰ ਸਿਵਲ ਹਸਪਤਾਲ ਡੇਰਾਬੱਸੀ ਦੇ ਮੁਰਦਾਘਰ ਵਿੱਚ ਰੱਖਿਆ ਗਿਆ। ਬਾਅਦ ’ਚ ਮ੍ਰਿਤਕ ਦੀ ਪਛਾਣ ਉਸ ਦੇ ਸਾਲੇ ਸੁੰਦਰਮ ਕੁਮਾਰ ਰਾਏ ਨੇ ਕੀਤੀ। ਪੁਲਸ ਨੇ ਕਾਨੂੰਨੀ ਕਾਰਵਾਈ ਪੂਰੀ ਕਰਕੇ ਪੋਸਟਮਾਰਟਮ ਉਪਰੰਤ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ। ਮਾਮਲੇ ਦੀ ਜਾਂਚ ਜਾਰੀ ਹੈ।


author

Babita

Content Editor

Related News