ਬਲਟਾਣਾ ’ਚ 40 ਸਾਲਾ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
Monday, Jun 29, 2026 - 11:49 AM (IST)
ਜ਼ੀਰਕਪੁਰ (ਧੀਮਾਨ) : ਬਲਟਾਣਾ ਦੇ ਫੇਜ਼-1 ਸਥਿਤ ਸੈਣੀ ਵਿਹਾਰ ’ਚ 40 ਸਾਲਾ ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮੰਜੀਤ ਸਿੰਘ ਪੁੱਤਰ ਦਿਲਵਾਨ ਸਿੰਘ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਣਕਾਰੀ ਅਨੁਸਾਰ ਮੰਜੀਤ ਸਿੰਘ ਆਪਣੇ ਪਿੱਛੇ ਪਤਨੀ, ਇਕ ਪੁੱਤਰ ਤੇ ਇਕ ਧੀ ਛੱਡ ਗਿਆ ਹੈ। ਉਸ ਦੀ ਅਚਾਨਕ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦਕਿ ਇਲਾਕੇ ’ਚ ਵੀ ਸੋਗ ਦੀ ਲਹਿਰ ਦੌੜ ਗਈ।
ਪੁਲਸ ਅਨੁਸਾਰ ਮੁੱਢਲੀ ਜਾਂਚ ਦੌਰਾਨ ਕੁਝ ਤੱਥ ਸਾਹਮਣੇ ਆਏ ਹਨ, ਪਰ ਖ਼ੁਦਕੁਸ਼ੀ ਦੇ ਅਸਲ ਕਾਰਨਾਂ ਬਾਰੇ ਅਜੇ ਕੋਈ ਪੁਸ਼ਟੀ ਨਹੀਂ ਹੋ ਸਕੀ। ਜਾਂਚ ਟੀਮ ਹਰ ਪੱਖ ਤੋਂ ਮਾਮਲੇ ਦੀ ਪੜਤਾਲ ਕਰ ਰਹੀ ਹੈ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ, ਜਿਸ ਮਗਰੋਂ ਸ਼ਨੀਵਾਰ ਨੂੰ ਉਸ ਦਾ ਸਸਕਾਰ ਕਰ ਦਿੱਤਾ ਗਿਆ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਅਤੇ ਹੋਰ ਸਬੰਧਤ ਲੋਕਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
