ਹੋਟਲ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ

Thursday, Jul 30, 2026 - 05:01 PM (IST)

ਹੋਟਲ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ

ਬਠਿੰਡਾ (ਸੁਖਵਿੰਦਰ) : ਬੀਬੀ ਵਾਲਾ ਰੋਡ 'ਤੇ ਸਥਿਤ ਇੱਕ ਹੋਟਲ ਦੇ ਇੱਕ ਕਰਮਚਾਰੀ ਨੇ ਬੀਤੀ ਦੇਰ ਰਾਤ ਹੋਟਲ ਦੇ ਅੰਦਰ ਫ਼ਾਹਾ ਲੈ ਲਿਆ। ਸੂਚਨਾ ਮਿਲਣ 'ਤੇ ਥਾਣਾ ਕੈਂਟ ਦੇ ਮੁਲਾਜ਼ਮ ਅਤੇ ਸਹਾਰਾ ਜਨਸੇਵਾ ਟੀਮ ਦੇ ਮੈਂਬਰ ਮੌਕੇ 'ਤੇ ਪਹੁੰਚੇ। ਪੁਲਸ ਦੀ ਮੌਜੂਦਗੀ 'ਚ ਸੰਸਥਾ ਮੈਂਬਰਾਂ ਨੇ ਲਾਸ਼ ਨੂੰ ਫ਼ਾਹੇ ਤੋਂ ਹੇਠਾਂ ਉਤਾਰਿਆ।

ਪੁਲਸ ਕਾਰਵਾਈ ਤੋਂ ਬਾਅਦ ਸੰਸਥਾ ਮੈਂਬਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਪਛਾਣ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਰਮਿਤ ਕੁਮਾਰ ਵਜੋਂ ਹੋਈ ਹੈ, ਜੋ ਹੋਟਲ ਵਿੱਚ ਕੰਮ ਕਰਦਾ ਸੀ। ਪੁਲਸ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।


author

Babita

Content Editor

Related News