ਸਹੁਰੇ ਪਰਿਵਾਰ ਤੋਂ ਦੁਖ਼ੀ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ
Wednesday, Sep 23, 2026 - 11:12 AM (IST)
ਫਿਰੋਜ਼ਪੁਰ (ਖੁੱਲਰ) : ਫਿਰੋਜ਼ਪੁਰ ਵਿਖੇ ਇਕ ਵਿਆਹੁਤਾ ਵੱਲੋਂ ਆਪਣੇ ਪਤੀ ਅਤੇ ਸਹੁਰੇ ਪਰਿਵਾਰ ਤੋਂ ਦੁਖ਼ੀ ਹੋ ਕੇ ਫ਼ਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਅਮਨਦੀਪ ਕੌਰ ਪਤਨੀ ਬਲਵੰਤ ਸਿੰਘ ਵਾਸੀ ਪਿੰਡ ਗਿੱਲ, ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ। ਇਸ ਸਬੰਧ 'ਚ ਥਾਣਾ ਘੱਲਖੁਰਦ ਪੁਲਸ ਨੇ ਵਿਆਹੁਤਾ ਦੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਮ੍ਰਿਤਕਾ ਦੀ ਮਾਂ ਸੰਦੀਪ ਕੌਰ ਪਤਨੀ ਸਵ. ਗੁਰਿੰਦਰ ਸਿੰਘ ਵਾਸੀ ਕਰਮਿੱਤੀ ਰੋਡ ਤਲਵੰਡੀ ਭਾਈ, ਜ਼ਿਲ੍ਹਾ ਫ਼ਿਰੋਜ਼ਪੁਰ ਨੇ ਦੱਸਿਆ ਕਿ ਉਸ ਦੀ ਧੀ ਅਮਨਦੀਪ ਕੌਰ ਬਲਵੰਤ ਸਿੰਘ ਪੁੱਤਰ ਮੰਦਰ ਸਿੰਘ ਵਾਸੀਅ ਫਿਰੋਜ਼ਪੁਰ ਨਾਲ ਵਿਆਹੀ ਹੋਈ ਸੀ।
ਸੰਦੀਪ ਕੌਰ ਨੇ ਦੱਸਿਆ ਕਿ ਉਸ ਦੀ ਧੀ ਅਮਨਦੀਪ ਕੌਰ ਦਾ ਪਤੀ, ਸੱਸ ਅਤੇ ਸਹੁਰਾ ਲਗਾਤਾਰ ਉਸ ਨੂੰ ਤੰਗ-ਪਰੇਸ਼ਾਨ ਕਰਦੇ ਸਨ। ਸਹੁਰੇ ਪਰਿਵਾਰ ਦੀ ਕਥਿਤ ਧੱਕੇਸ਼ਾਹੀ ਅਤੇ ਤਸ਼ੱਦਦ ਤੋਂ ਤੰਗ ਆ ਕੇ ਉਸ ਨੇ ਖ਼ੁਦਕੁਸ਼ੀ ਕਰ ਲਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਵਿਆਹੁਤਾ ਦੇ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
