ਮਾਨਸਿਕ ਪਰੇਸ਼ਾਨ ਵਿਅਕਤੀ ਨੇ ਰੇਲਗੱਡੀ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ
Wednesday, Oct 07, 2026 - 04:54 PM (IST)
ਫਿਰੋਜ਼ਪੁਰ (ਮਲਹੋਤਰਾ) : ਮਾਨਸਿਕ ਤੌਰ 'ਤੇ ਪਰੇਸ਼ਾਨ ਇੱਕ ਵਿਅਕਤੀ ਨੇ ਫਿਰੋਜ਼ਪੁਰ-ਫਾਜ਼ਿਲਕਾ ਟਰੇਨ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ। ਥਾਣਾ ਜੀ. ਆਰ. ਪੀ. ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇੰਸਪੈਕਟਰ ਨਵੀਨ ਕੁਮਾਰ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਕੈਂਟ ਦੇ ਸਟੇਸ਼ਨ ਮਾਸਟਰ ਵੱਲੋਂ ਇੱਕ ਸੂਚਨਾ ਮਿਲੀ ਸੀ ਕਿ ਬੁੱਧਵਾਰ ਤੜਕੇ ਕਿਸੇ ਵਿਅਕਤੀ ਨੇ ਫਿਰੋਜ਼ਪੁਰ-ਫਾਜ਼ਿਲਕਾ ਟਰੇਨ ਅੱਗੇ ਆ ਕੇ ਖ਼ੁਦਕੁਸ਼ੀ ਕਰ ਲਈ ਹੈ।
ਮੌਕੇ 'ਤੇ ਜਾ ਕੇ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਉਕਤ ਵਿਅਕਤੀ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ ਅਤੇ ਅਕਸਰ ਟਰੇਨ ਦੀ ਪਟੜੀਆਂ ਦੇ ਆਸ-ਪਾਸ ਹੀ ਘੁੰਮਦਾ ਰਹਿੰਦਾ ਸੀ। ਉਸ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਉਹ ਪਿਛਲੇ ਕਈ ਸਾਲਾਂ ਤੋਂ ਅਜਿਹੀ ਹਾਲਤ 'ਚ ਸੀ। ਨਾ ਤਾਂ ਉਹ ਘਰ ਰਹਿੰਦਾ ਸੀ ਅਤੇ ਨਾ ਹੀ ਕਿਸੇ ਰਿਸ਼ਤੇਦਾਰ ਕੋਲ ਆਉਂਦਾ ਜਾਂਦਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੇ ਪਹਿਲਾਂ ਇਸ ਟਰੈਕ ਤੋਂ ਨਿਕਲੀ ਮਾਲਗੱਡੀ ਥੱਲੇ ਆ ਕੇ ਮਰਨ ਦੀ ਕੋਸ਼ਿਸ਼ ਕੀਤੀ ਸੀ ਪਰ ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਬਚਾ ਲਿਆ। ਇਸ ਤੋਂ ਬਾਅਦ ਉਸ ਨੇ ਮੁਸਾਫ਼ਰ ਗੱਡੀ ਦੇ ਅੱਗੇ ਛਾਲ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।
