ਨੌਜਵਾਨ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Thursday, Oct 29, 2026 - 11:09 AM (IST)

ਨੌਜਵਾਨ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਬਠਿੰਡਾ (ਸੁਖਵਿੰਦਰ) : ਬਹਿਮਣ ਪੁਲ ’ਤੇ ਵਿਸ਼ਵਾਸ ਨਗਰ ’ਚ ਨਹਿਰ ਕਿਨਾਰੇ ਇਕ ਨੌਜਵਾਨ ਨੇ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਜਾਣਕਾਰੀ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਵਿੱਕੀ ਕੁਮਾਰ ਮੌਕੇ ’ਤੇ ਪਹੁੰਚੇ ਅਤੇ ਕੈਨਾਲ ਕਾਲੋਨੀ ਪੁਲਸ ਨੂੰ ਸੂਚਿਤ ਕੀਤਾ।

ਪੁਲਸ ਕਾਰਵਾਈ ਤੋਂ ਬਾਅਦ ਸੰਸਥਾਂ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਉਤਾਰ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਨੌਜਵਾਨ ਦੀ ਪਛਾਣ ਗੁਰਮੀਤ ਸਿੰਘ (21) ਪੁੱਤਰ ਧਰਮਪਾਲ ਸਿੰਘ ਵਾਸੀ ਬਹਿਮਣ ਚੌਂਕ ਵਜੋਂ ਹੋਈ।


author

Babita

Content Editor

Related News