ਜ਼ਹਿਰੀਲੀ ਵਸਤੂ ਖਾ ਕੇ ਵਿਅਕਤੀ ਨੇ ਕੀਤੀ ਜੀਵਨ ਲੀਲਾ ਸਮਾਪਤ

12/09/2017 10:23:42 AM


ਜੈਤੋ (ਜਿੰਦਲ) - ਬਾਜਾਖਾਨਾ ਰੋਡ 'ਤੇ ਕੋਠੇ ਚੰਦ ਸਿੰਘ ਵਾਲਾ ਵਿਖੇ ਬਲਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਨੇ ਕੋਈ ਜ਼ਹਿਰੀਲੀ ਵਸਤੂ ਖਾ ਕੇ ਜੀਵਨ ਲੀਲਾ ਸਮਾਪਤ ਕਰ ਲਈ। 
ਜਦ ਪਰਿਵਾਰਕ ਮੈਂਬਰ ਉਸ ਨੂੰ ਸਿਵਲ ਹਸਪਤਾਲ ਲੈ ਗਏੇ ਤਾਂ ਹਾਲਤ ਗੰਭੀਰ ਹੋਣ ਕਾਰਨ ਸਿਵਲ ਹਸਪਤਾਲ 'ਚ ਤਾਇਨਾਤ ਡਾਕਟਰਾਂ ਨੇ ਉਸ ਨੂੰ ਮੈਡੀਕਲ ਕਾਲਜ ਫ਼ਰੀਦਕੋਟ ਲਈ ਰੈਫ਼ਰ ਕਰ ਦਿੱਤਾ। ਫ਼ਰੀਦਕੋਟ ਲਿਜਾਂਦੇ ਹੋਏ ਉਕਤ ਵਿਅਕਤੀ ਦੀ ਮੌਤ ਹੋ ਗਈ। ਫਿਲਹਾਲ ਜ਼ਹਿਰੀਲੀ ਵਸਤੂ ਖਾਏ ਜਾਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।