ਕਰਜ਼ੇ ਤੋਂ ਪ੍ਰੇਸ਼ਾਨ ਇਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ

Thursday, Dec 21, 2017 - 05:19 PM (IST)

ਕਰਜ਼ੇ ਤੋਂ ਪ੍ਰੇਸ਼ਾਨ ਇਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ

ਜ਼ੀਰਾ/ਫਿਰੋਜ਼ਪੁਰ ( ਅਕਾਲੀਆਵਾਲਾ ) - ਪਿੰਡ ਇੱਟਾਵਾਲੀ ਦੇ ਕਿਸਾਨ ਹਰਜਿੰਦਰ ਸਿੰਘ ਪੁੱਤਰ ਚੰਦ ਸਿੰਘ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜਰਨਲ ਸਕੱਤਰ ਦਲਵਿੰਦਰ ਸਿੰਘ ਸ਼ੇਰਖਾਂ, ਜਿਲਾ ਸਕੱਤਰ ਬਲਰਾਜ ਸਿੰਘ ਮੱਲੋਕੇ, ਜੁਗਰਾਜ ਸਿੰਘ ਮਨਸੀਆ, ਗੁਰਦੇਵ ਸਿੰਘ ਤਲਵੰਡੀ ਮੰਗੇ ਖਾਂ ਨੇ ਦੱਸਿਆ ਕਿ ਕਿਸਾਨ ਸਿਰ ਲਗਭਗ 8 ਲੱਖ ਰੁਪਏ ਕਰਜ਼ਾ ਸੀ। ਜਿਸ ਕਾਰਨ ਉਹ ਹਮੇਸ਼ਾ ਪ੍ਰੇਸ਼ਾਨ ਰਹਿੰਦਾ ਸੀ। ਕਰਜ਼ੇ ਤੋਂ ਪ੍ਰੇਸ਼ਾਨ ਅਤੇ ਦੁਖੀ ਹੋ ਕੇ ਉਸਨੇ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਦੀ ਪਤਨੀ ਗੁਰੂ ਘਰ ਮੱਥਾ ਟੇਕਣ ਗਈ ਸੀ ਉਸ ਦੇ ਘਰ ਤੋਂ ਜਾਣ ਤੋਂ ਬਾਅਦ ਆਤਮ-ਹੱਤਿਆ ਕਰਨ ਲਈ। ਪੁਲਸ ਨੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਕਿਸਾਨ ਆਗੂਆ ਨੇ ਪੰਜਾਬ ਸਰਕਾਰ ਪਾਸੋ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਦੇ ਸਿਰ ਚੜਿਆ ਪੂਰਾ ਕਰਜ਼ਾ ਮੁਆਫ਼ ਕੀਤਾ ਜਾਵੇ ਤੇ ਪਰਿਵਾਰ ਨੂੰ ਮਾਲੀ ਸਹਾਇਤਾ ਦਿੱਤੀ ਜਾਵੇ। 50 ਸਾਲਾ ਇਹ ਕਿਸਾਨ ਕਰੀਬ 3 ਏਕੜ ਜ਼ਮੀਨ ਦਾ ਮਾਲਕ ਸੀ।


Related News