ਮਾਨਸ਼ਿਕ ਪ੍ਰੇਸ਼ਾਨੀ ਦੇ ਚੱਲਦੇ ਵਿਅਕਤੀ ਨੇ ਕੀਤੀ ਆਤਮਹੱਤਿਆ
Wednesday, Jan 31, 2018 - 06:03 PM (IST)
ਮੋਗਾ (ਅਜਾਦ) - ਮੋਗਾ ਜ਼ਿਲੇ ਦੇ ਪਿੰਡ ਬਲਖੰਡੀ ਦੇ ਇਕ ਵਿਅਕਤੀ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਆਤਮ-ਹੱਤਿਆ ਕਰ ਲਈ। ਮ੍ਰਿਤਕ ਵਿਅਕਤੀ ਦੀ ਪਛਾਣ ਨਿਵਾਸੀ ਗੁਰਪ੍ਰੀਤ ਸਿੰਘ ਗੋਪੀ (22) ਵਜੋਂ ਹੋਈ ਹੈ। ਉਹ ਮਿਹਨਤ-ਮਜ਼ਦੂਰੀ ਦਾ ਕੰਮ ਕਰਦਾ ਸੀ।
ਜਾਣਕਾਰੀ ਦਿੰਦੇ ਹੋਏ ਪੁਲਸ ਚੌਂਕੀ ਬਲਖੰਡੀ ਦੇ ਹੌਲਦਾਰ ਸੁਖਵਿੰਦਰ ਸਿੰਘ ਅਤੇ ਮਨਜਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਤੇ ਉਹ ਉਥੇ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ। ਉਨਾਂ ਕਿਹਾ ਕਿ ਮ੍ਰਿਤਕ ਵਿਅਕਤੀ ਦੀ ਮਾਤਾ ਛਿੰਦਰ ਕੌਰ ਪਤਨੀ ਹਰਨੇਕ ਸਿੰਘ ਨੇ ਕਿਹਾ ਕਿ ਉਸਦਾ ਬੇਟਾ ਕਈ ਦਿਨਾਂ ਤੋਂ ਚੁੱਪਚਾਪ ਰਹਿੰਦਾ ਸੀ ਅਸੀਂ ਕਈ ਵਾਰ ਪੁੱਛਣ ਦਾ ਯਤਨ ਕੀਤਾ। ਅੱਜ ਸਵੇਰੇ ਜਦ ਮੈਂ ਚਾਹ ਬਨਾਉਣ ਦੇ ਲਈ ਉਠੀ ਤਾਂ ਦੇਖਿਆ ਕਿ ਉਹ ਕਮਰੇ ਵਿਚ ਪੱਖੇ ਨਾਲ ਲਟਕ ਰਿਹਾ ਹੈ। ਜਿਸ ਤੇ ਮੈਂ ਰੋਲਾ ਪਾਇਆ ਤਾਂ ਲੋਕ ਇਕੱਤਰ ਹੋ ਗਏ ਅਤੇ ਪੁਲਸ ਨੂੰ ਸੂਚਿਤ ਕੀਤਾ। ਪੁਲਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਨ ਦੇ ਬਾਅਦ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤੀ।
