ਬਠਿੰਡਾ ''ਚ ਦੋ ਨੌਜਵਾਨਾਂ ਨੇ ਕੀਤੀ ਖੁਦਕੁਸ਼ੀ
Tuesday, Mar 13, 2018 - 12:10 PM (IST)

ਬਠਿੰਡਾ — ਬਠਿੰਡਾ 'ਚ ਦੋ ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਕ ਨੌਜਵਾਨ ਜੋ ਕਿ ਜਨਤਾ ਨਗਰ ਦਾ ਵਾਸੀ ਹੈ ਨੇ ਆਪਣੇ ਘਰ 'ਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਤੇ ਦੂਜੇ ਨੌਜਵਾਨ ਨੇ ਬਠਿੰਡਾ ਦੇ ਆਈ. ਟੀ. ਆਈ. ਦੇ ਕੋਲੋਂ ਲੰਘਦੀ ਟ੍ਰੇਨ ਅੱਗੇ ਛਲਾਂਗ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਥਾਨਕ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।