ਕਰਜ਼ੇ ਨੇ ਨਿਗਲਿਆ ਇਕ ਹੋਰ ਕਿਸਾਨ (ਵੀਡੀਓ)

Friday, Apr 13, 2018 - 12:09 PM (IST)


ਚਾਉਕੇ (ਬਲਵਿੰਦਰ ਕੁਮਾਰ) - ਰਾਮਪੁਰਾ ਫੂਲ ਦੇ ਪਿੰਡ ਬਲ੍ਹੋ ਦੇ ਕਿਸਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਮ੍ਰਿਤਕ ਕਿਸਾਨ ਜਗਦੀਸ਼ ਸਿੰਘ (55) ਦੇ ਸਿਰ ਬੈਂਕ ਅਤੇ ਆੜ੍ਹਤੀਆਂ ਦਾ 20 ਲੱਖ ਰੁਪਏ ਦਾ ਕਰਜ਼ਾ ਸੀ। ਉਹ 3 ਏਕੜ ਜ਼ਮੀਨ ਦਾ ਮਾਲਕ ਸੀ। ਉਸ ਨੇ ਆਪਣੀ ਜ਼ਮੀਨ 'ਚੋਂ ਡੇਢ ਏਕੜ ਜ਼ਮੀਨ ਵੇਚ ਦਿੱਤੀ ਸੀ। ਉਹ ਕਰਜ਼ੇ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਜ਼ਹਿਰੀਲੀ ਚੀਜ ਪੀ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News