ਰੇਲ ਗੱਡੀ ਅੱਗੇ ਛਾਲ ਮਾਰ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ

Thursday, Apr 19, 2018 - 03:57 PM (IST)

ਰੇਲ ਗੱਡੀ ਅੱਗੇ ਛਾਲ ਮਾਰ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ

ਵਲਟੋਹਾ (ਬਲਜੀਤ ਸਿੰਘ) - ਪਿੰਡ ਘਰਿਆਲਾ ਅਤੇ ਧੱਗਾਣਾ ਦੇ ਨੇੜੇ ਇਕ ਨੌਜਵਾਨ ਨੇ ਅੰਮ੍ਰਿਤਸਰ ਖੇਮਕਰਨ ਡੀ. ਐਮ. ਯੂ ਰੇਲ ਗੱਡੀ ਦੇ ਅੱਗੇ ਆ ਕੇ ਛਾਂਲ ਮਾਰ ਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਦਰਬਾਰਾ ਸਿੰਘ ਪੁੱਤਰ ਰਮੇਸ਼ ਸਿੰਘ ਕੌਮ ਸਾਸੀ ਸਿੰਘ ਵਾਸੀ ਪਿੰਡ ਰੱਤੋਕੇ ਦੇ ਨਾਮ ਤੋਂ ਹੋਈ ਹੈ। ਪਤਾ ਲੱਗਾ ਹੈ ਕਿ ਉਸ ਨੇ ਘਰੇਲੂ ਕਲੇਸ਼ ਦੇ ਕਾਰਨ ਉਸ ਨੇ ਆਤਮ-ਹੱਤਿਆ ਕਰ ਲਈ। ਮੌਕੇ 'ਤੇ ਪਹੁੰਚੀ ਰੇਲਵੇ ਪੁਲਸ ਨੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News