ਫਿਰੋਜ਼ਪੁਰ : ਕੇਂਦਰੀ ਜੇਲ ''ਚ 25 ਸਾਲਾ ਕੈਦੀ ਵਲੋਂ ਫਾਹਾ ਲੈ ਕੇ ਕੀਤੀ ਖੁਦਕੁਸ਼ੀ

09/27/2018 6:02:17 PM

ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਦੀ ਕੇਂਦਰੀ ਜੇਲ 'ਚ ਇਕ 25 ਸਾਲਾ ਕੈਦੀ ਵਲੋਂ ਫਾਹਾ ਲਗਾ ਕੇ ਆਤਮ-ਹਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕੇਵਲ ਸਿੰਘ ਪੁੱਤਰ ਬਲਕਾਰ ਸਿੰਘ ਵਜੋਂ ਹੋਈ ਹੈ। ਕੈਦੀ ਦੇ ਪਰਿਵਾਰਕ ਮੈਂਬਰਾਂ ਨੇ ਫਿਰੋਜ਼ਪੁਰ ਪੁਲਸ ਅਤੇ ਜੇਲ ਪ੍ਰਸ਼ਾਸਨ 'ਤੇ ਦੋਸ਼ ਲਗਾਉਂਦੇ ਹੋਏ ਪੁਲਸ ਤੋਂ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਕੇਵਲ ਸਿੰਘ ਦੇ ਖਿਲਾਫ ਫਿਰੋਜ਼ਪੁਰ ਦੀ ਪੁਲਸ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦੀ ਦਾ ਝੂਠਾ ਮਾਮਲਾ ਦਰਜ ਕੀਤਾ ਹੋਇਆ ਸੀ। ਉਸ ਨੇ ਇਸ ਝੂਠ ਨੂੰ ਸਾਬਤ ਕਰਨ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਸ ਦੀ ਕਿਸੇ ਨੇ ਇਕ ਨਾ ਸੁਣੀ। ਉਸ ਨੇ ਦੱਸਿਆ ਕਿ ਅਦਾਲਤ ਵਲੋਂ ਉਸ ਨੂੰ 24 ਸਤੰਬਰ ਨੂੰ ਸਜ਼ਾ ਮਿਲਣ 'ਤੇ ਉਹ ਬਹੁਤ ਡਰ ਗਿਆ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜਣ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News