ਰਾਜ ਮਿਸਤਰੀ ਨੇ ਮਕਾਨ ਮਾਲਕ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
Friday, Sep 04, 2020 - 03:37 PM (IST)
ਬਰਨਾਲਾ (ਧਰਮਿੰਦਰ) : ਜ਼ਿਲ੍ਹਾ ਬਰਨਾਲਾ ਦੇ ਪਿੰਡ ਰੂੜੇਕੇ ਕਲਾਂ 'ਚ ਇੱਕ ਰਾਜ ਮਿਸਤਰੀ ਨੇ ਮਕਾਨ ਮਾਲਕ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਹੈ। ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੀੜਤ ਪਰਿਵਾਰਕ ਮੈਂਬਰਾਂ ਸਮੇਤ ਰਾਜਨੀਤਿਕ, ਸਮਾਜ ਸੇਵੀ, ਕਿਸਾਨ ਜਥੇਬੰਦੀਆਂ ਸਮੇਤ ਐੱਸ. ਸੀ. ਭਾਈਚਾਰੇ ਨੇ ਵੱਡੇ ਪੱਧਰ 'ਤੇ ਮ੍ਰਿਤਕ ਰਾਜ ਮਿਸਤਰੀ ਗੁਰਦੀਪ ਸਿੰਘ ਦੀ ਲਾਸ਼ ਨੂੰ ਬਰਨਾਲਾ/ਮਾਨਸਾ ਰੋਡ 'ਤੇ ਰੱਖ ਕੇ ਧਰਨਾ ਲਗਾ ਕੇ ਇਨਸਾਫ ਦੀ ਮੰਗ ਕੀਤੀ ਹੈ। ਦੂਜੇ ਪਾਸੇ ਪਰਿਵਾਰਕ ਮੈਂਬਰਾਂ ਵਲੋਂ ਐੱਸ. ਸੀ. ਐਕਟ ਲਾਉਣ ਦੀ ਮੰਗ ਕੀਤੀ ਜਾ ਰਹੀ ਹੈ। ਮਕਾਨ ਮਾਲਕ ਕੋਠੀ ਨੂੰ ਜਿੰਦਾ ਲਗਾ ਕੇ ਫਰਾਰ ਹੋ ਗਿਆ ਹੈ। ਪੁਲਸ ਪ੍ਰਸ਼ਾਸਨ ਨੇ ਮਕਾਨ ਮਾਲਕ ਔਰਤ ਅਤੇ ਇੱਕ ਵਿਅਕਤੀ 'ਤੇ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਆਈ. ਪੀ. ਐੱਲ. 2020 ਤੋਂ ਪਹਿਲਾਂ ਧੋਨੀ ਦੀ ਟੀਮ ਨੂੰ ਵੱਡਾ ਝਟਕਾ, ਹਰਭਜਨ ਸਿੰਘ ਹੋਏ ਟੂਰਨਾਮੈਂਟ ਤੋਂ ਬਾਹਰ
ਗ੍ਰਿਫਤਾਰੀ ਲਈ ਕੀਤੀ ਜਾ ਰਹੀ ਹੈ ਭਾਲ
ਮ੍ਰਿਤਕ ਰਾਜ ਮਿਸਤਰੀ ਗੁਰਦੀਪ ਸਿੰਘ ਦੀ ਮਾਤਾ ਮੂਰਤੀ ਕੌਰ, ਪਤਨੀ ਕਿਰਨਜੀਤ ਕੌਰ, ਭਰਾ ਜਗਜੀਤ ਸਿੰਘ ਨੇ ਜਾਣਕਾਰੀ ਦਿੰਦੇ ਕਿਹਾ ਕਿ ਮ੍ਰਿਤਕ ਰਾਜ ਮਿਸਤਰੀ ਗੁਰਦੀਪ ਸਿੰਘ ਨੇ ਪਿੰਡ 'ਚ ਹੀ ਵਿਦੇਸ਼ 'ਚ ਰਹਿੰਦੇ ਇੱਕ ਵਿਅਕਤੀ ਦੇ ਘਰ ਨਵੀਂ ਕੋਠੀ ਬਣਾਉਣ ਦਾ ਠੇਕਾ ਲਿਆ ਸੀ। ਮਕਾਨ ਮਾਲਕ ਦਲੀਪ ਕੌਰ ਅਤੇ ਇੱਕ ਹੋਰ ਵਿਅਕਤੀ ਰੇਸ਼ਮ ਸਿੰਘ ਨੇ ਜਾਣ ਬੁੱਝ ਕੇ ਕੀਤੇ ਕੰਮ ਦੇ ਪੈਸੇ ਦੇਣ ਦੀ ਬਜਾਏ ਉਸ ਨੂੰ ਘਰੋਂ ਜਾਤੀ ਸੂਚਕ ਸ਼ਬਦ ਬੋਲ ਕੇ ਅਤੇ ਜ਼ਲੀਲ ਕਰਕੇ ਘਰੋਂ ਕੱਢ ਦਿੱਤਾ। ਮਕਾਨ ਮਾਲਕ ਨੇ ਜਾਣਬੁੱਝ ਕੇ ਘਰ ਨੂੰ ਖ਼ਰਾਬ ਕਰਨ ਦੇ ਦੋਸ਼ ਲਗਾ ਦਿੱਤੇ। ਜਿਸ ਦੇ ਚੱਲਦਿਆਂ ਮ੍ਰਿਤਕ ਗੁਰਦੀਪ ਸਿੰਘ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰ ਲਈ । ਮ੍ਰਿਤਕ ਗੁਰਦੀਪ ਸਿੰਘ ਆਪਣੇ ਪਿੱਛੇ ਇਕ ਡੇਢ ਸਾਲ ਦਾ ਲੜਕਾ ਅਤੇ ਤਿੰਨ ਸਾਲ ਦੀ ਲੜਕੀ ਆਪਣੀ ਪਤਨੀ ਅਤੇ ਭਰਾ ਛੱਡ ਗਿਆ। ਪੀੜਤ ਪਰਿਵਾਰ ਮੈਂਬਰਾਂ ਅਤੇ ਜਥੇਬੰਦੀਆਂ ਨੇ ਪੰਜਾਬ ਪੁਲਸ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਦੋਸ਼ੀਆਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਕੇ ਐੱਸ. ਸੀ. ਐਕਟ ਨਾ ਲਾਇਆ ਗਿਆ ਅਤੇ ਦੋਸ਼ੀ ਦੀ ਗ੍ਰਿਫਤਾਰੀ ਨਾ ਹੋਈ ਤਾਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਬਰਨਾਲਾ/ਮਾਨਸਾ ਨੈਸ਼ਨਲ ਹਾਈਵੇਅ 'ਤੇ ਰੱਖ ਕੇ ਸੰਘਰਸ਼ ਜ਼ਾਰੀ ਰਹੇਗਾ, ਜਿਸਦੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।
ਇਹ ਵੀ ਪੜ੍ਹੋ : ਈ. ਡੀ. ਨੇ ਨਕਲੀ ਸ਼ਰਾਬ ਦੀਆਂ ਫੈਕਟਰੀਆਂ ਦੇ ਮਾਮਲੇ 'ਚ ਮਨੀ ਲਾਂਡਰਿੰਗ ਅਧੀਨ ਕੀਤਾ ਕੇਸ ਦਰਜ
ਇਸ ਮੌਕੇ ਡੀ. ਐੱਸ. ਪੀ. ਬਲਜੀਤ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਵੱਖੋ-ਵੱਖਰੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਸ ਟੀਮਾਂ ਬਣਾ ਕੇ ਦੋਸ਼ੀਆਂ ਦੀ ਭਾਲ ਜਾਰੀ ਹੈ । ਇਸ ਮੌਕੇ ਹਲਕਾ ਭਦੌੜ ਦੇ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਕਿਹਾ ਕਿ ਉਹ ਧਰਨੇ 'ਚ ਸ਼ਾਮਲ ਹੋ ਕੇ ਪੀੜਤ ਪਰਿਵਾਰ ਨੂੰ ਬਣਦਾ ਇਨਸਾਫ਼ ਦਵਾਉਣਗੇ।
ਇਹ ਵੀ ਪੜ੍ਹੋ : ਪ੍ਰਾਈਵੇਟ ਹਸਪਤਾਲਾਂ ਨੂੰ 'ਕੋਰੋਨਾ' ਪਾਜ਼ੇਟਿਵ ਮਰੀਜ਼ਾਂ ਦੀ ਸਿਹਤ ਸਬੰਧੀ ਜਾਣਕਾਰੀ ਦੇਣ ਲਈ ਨਿਰਦੇਸ਼ ਜਾਰੀ