ਕਰਜੇ ਦੇ ਦੈਂਤ ਨੇ ਨਿਗਲਿਆ ਇਕ ਹੋਰ ਕਿਸਾਨ, ਟੋਭੇ ''ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

07/13/2020 5:55:08 PM

ਭਵਾਨੀਗੜ੍ਹ (ਕਾਂਸਲ,ਵਿਕਾਸ, ਸੰਜੀਵ): ਸਥਾਨਕ ਸ਼ਹਿਰ ਨੇੜਲੇ ਪਿੰਡ ਬਲਿਆਲ ਵਿਖੇ ਕਰਜ਼ੇ ਦੇ ਭਾਰ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦੇ ਇਕ ਕਿਸਾਨ ਵਲੋਂ ਪਿੰਡ ਦੇ ਟੋਭੇ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਅਮਰੇਲ ਸਿੰਘ ਨੇ ਦੱਸਿਆ ਕਿ ਪਿੰਡ ਬਲਿਆਲ ਦੇ ਸਾਬਕਾ ਪੰਚ ਅਤੇ ਨੰਬਰਦਾਰ ਭੂਰਾ ਸਿੰਘ ਪੁੱਤਰ ਅਮਰ ਸਿੰਘ ਨੇ ਪਿੰਡ ਦੇ ਸਮਸਾਨਘਾਟ ਨੇੜੇ ਸਥਿਤ ਟੋਭੇ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ:  ਹਰਸਿਮਰਤ ਬਾਦਲ ਦਾ ਕਿਸਾਨਾਂ ਲਈ ਵੱਡਾ ਐਲਾਨ

ਸਰਪੰਚ ਅਮਰੇਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਸਿਰ ਵੱਖ-ਵੱਖ ਬੈਂਕਾਂ ਸੁਸਾਇਟੀ ਅਤੇ ਹੋਰ ਪ੍ਰਾਈਵੇਟ 10 ਲੱਖ ਰੁਪਏ ਦੇ ਕਰੀਬ ਦਾ ਕਰਜ਼ੇ ਦਾ ਭਾਰ ਹੋਣ ਕਾਰਨ ਅਤੇ ਜ਼ਮੀਨ ਵਿੱਕ ਜਾਣ ਕਾਰਨ ਪਿਛਲੇ ਕਾਫੀ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਭੂਰਾ ਸਿੰਘ 12 ਜੁਲਾਈ ਦੀ ਸਵੇਰੇ ਘਰੋਂ ਖੇਤ ਗਿਆ ਪਰ ਘਰ ਵਾਪਸ ਨਹੀਂ ਆਇਆ। ਜਿਸ ਦੀ ਕਾਫੀ ਭਾਲ ਕੀਤੀ, ਫਿਰ ਕਿਸੇ ਤੋਂ ਪਤਾ ਚੱਲਿਆ ਕਿ ਉਸ ਨੇ ਟੋਭੇ 'ਚ ਛਾਲ ਮਾਰੀ ਹੈ। ਜਿਸ ਤੋਂ ਬਾਅਦ ਅੱਜ ਸਵੇਰੇ ਗੋਤਾਖੋਰਾਂ ਦੀ ਮਦਦ ਨਾਲ ਉਸ ਦੀ ਲਾਸ਼ ਟੋਭੇ 'ਚੋਂ ਕੱਢੀ ਗਈ। ਪਿੰਡ ਦੇ ਸਰਪੰਚ ਅਮਰੇਲ ਸਿੰਘ ਅਤੇ ਕਰਮ ਸਿੰਘ ਬਲਿਆਲ ਬਲਾਕ ਪ੍ਰਧਾਨਬੀ.ਕੇ.ਯੂ. ਏਕਤਾ ਡਕੌਂਦਾ, ਸੁਖਵਿੰਦਰ ਸਿੰਘ ਬਲਿਆਲ ਆਗੂ ਬੀ.ਕੇ.ਯੂ. ਏਕਤਾ ਉਗਰਾਹਾਂ ਅਤੇ ਹੋਰ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ,ਕਿਉਂਕਿ ਮ੍ਰਿਤਕ ਕਿਸਾਨ ਦਾ ਸਾਰਾ ਕਰਜ਼ਾ ਮਾਫ ਕੀਤਾ ਜਾਵੇ ਅਤੇ ਪਰਿਵਾਰ ਦੀ ਵਿੱਤੀ ਮਦਦ ਕੀਤੀ ਜਾਵੇ।

ਇਹ ਵੀ ਪੜ੍ਹੋ: ਕੈਨੇਡਾ ਤੋਂ ਫਿਰ ਆਈ ਮਾੜੀ ਖ਼ਬਰ, ਇਕ ਹੋਰ 19 ਸਾਲਾ ਨੌਜਵਾਨ ਨੇ ਤੋੜਿਆ ਦਮ


Shyna

Content Editor

Related News