ਕਰਜ਼ੇ ਦੇ ਦੈਂਤ ਨੇ ਨਿਗਲਿਆ ਇਕ ਹੋਰ ਕਿਸਾਨ, ਹੱਥੀਂ ਲਾਇਆ ਮੌਤ ਨੂੰ ਗੱਲ

05/05/2017 4:54:16 PM

ਮਾਨਸਾ (ਸੰਦੀਪ ਮਿੱਤਲ) : ਜ਼ਿਲੇ ਦੇ ਪਿੰਡ ਉਡਤ ਭਗਤ ਰਾਮ ਦੇ ਇਕ ਕਰਜਾਈ ਕਿਸਾਨ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਪਿੰਡ ਉਡਤ ਭਗਤ ਰਾਮ ਦੇ ਵਸਨੀਕ ਕਿਸਾਨ ਬਲਜੀਤ ਸਿੰਘ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਕਿਸਾਨ ਆਗੂ ਇਕਬਾਲ ਸਿੰਘ ਫਫੜੇ ਨੇ ਦੱਸਿਆ ਕਿ ਸਬੰਧਤ ਕਿਸਾਨ ਉਪਰ ਬੈਂਕਾਂ ਅਤੇ ਆੜ੍ਹਤੀਆਂ ਦਾ ਕਰੀਬ ਸਾਢੇ 7 ਲੱਖ ਰੁਪਏ ਦਾ ਕਰਜ਼ਾ ਸੀ। ਜਿਸ ਨੂੰ ਲੈ ਕੇ ਸੰਬੰਧਤ ਕਿਸਾਨ ਵਲੋਂ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਸਬੰਧੀ ਵੱਡੇ-ਵੱਡੇ ਐਲਾਨ ਕੀਤੇ ਗਏ ਸਨ ਪੰ੍ਰਤੂ ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਇਸ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ। ਉਨ੍ਹਾਂ ਮੰਗ ਕੀਤੀ ਕਿ ਸਬੰਧਤ ਕਿਸਾਨ ਸਿਰ ਚੜ੍ਹੇ ਕਰਜ਼ੇ ਉਪਰ ਲਕੀਰ ਮਾਰਨ ਦੇ ਨਾਲ-ਨਾਲ ਮ੍ਰਿਤਕ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਮਾਲੀ ਸਹਾਇਤਾ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।


Gurminder Singh

Content Editor

Related News