ਪਹਿਲਾਂ ਪੁੱਤ ਨੇ ਕੀਤੀ ਖ਼ੁਦਕੁਸ਼ੀ, ਹੁਣ ਪਿਓ ਨੇ ਮਾਂ ਨੂੰ ਗੋਲ਼ੀ ਮਾਰ ਕੇ ਖੁਦ ਨੂੰ ਉਤਾਰਿਆ ਮੌਤ ਦੇ ਘਾਟ

Wednesday, Feb 10, 2021 - 06:28 PM (IST)

ਪਹਿਲਾਂ ਪੁੱਤ ਨੇ ਕੀਤੀ ਖ਼ੁਦਕੁਸ਼ੀ, ਹੁਣ ਪਿਓ ਨੇ ਮਾਂ ਨੂੰ ਗੋਲ਼ੀ ਮਾਰ ਕੇ ਖੁਦ ਨੂੰ ਉਤਾਰਿਆ ਮੌਤ ਦੇ ਘਾਟ

ਚੌਕ ਮਹਿਤਾ (ਕੈਪਟਨ) : ਅੱਜ ਤੜਕਸਾਰ ਕਸਬਾ ਚੌਕ ਮਹਿਤਾ ਵਿਖੇ ਇਕ ਸਨਸਨੀਖੇਜ਼ ਘਟਨਾ ਵਾਰੀ ਜਿਸ ਵਿਚ ਨਾਮੀ ਫੋਟੋਗ੍ਰਾਫਰ ਸੰਦੀਪ ਸਿੰਘ ਦੀ ਗੋਲ਼ੀ ਲੱਗਣ ਕਾਰਣ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਵੀ ਗੋਲ਼ੀ ਲੱਗਣ ਕਾਰਣ ਗੰਭੀਰ ਜ਼ਖਮੀ ਹੈ ਜਿਸ ਦਾ ਇਲਾਜ ਹਸਪਤਾਲ ਵਿਚ ਚੱਲ ਰਿਹਾ ਹੈ। ਮ੍ਰਿਤਕ ਸੰਦੀਪ ਦੇ ਪੁੱਤਰ ਨੇ ਵੀ ਕੁੱਝ ਸਮਾਂ ਪਹਿਲਾਂ ਖ਼ੁਦਕੁਸ਼ੀ ਕਰ ਲਈ ਸੀ, ਜਿਸ ਤੋਂ ਬਾਅਦ ਦੋਵੇਂ ਪਤੀ-ਪਤਨੀ ਡਿਪਰੈਸ਼ਨ ਵਿਚ ਸਨ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ ਨਾਚ, 60-70 ਵਿਅਕਤੀਆਂ ਨੇ ਕੀਤਾ ਡੇਅਰੀ 'ਤੇ ਹਮਲਾ, ਚਲਾਈਆਂ ਗੋਲ਼ੀਆਂ

PunjabKesari

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਫੋਟੋਗ੍ਰਾਫਰ ਸੰਦੀਪ ਸਿੰਘ ਨੇ ਪਹਿਲਾਂ ਆਪਣੀ ਪਤਨੀ ਤੇਜਿੰਦਰ ਕੌਰ ਨੂੰ ਗੋਲ਼ੀ ਮਾਰੀ ਅਤੇ ਬਾਅਦ ਵਿਚ ਆਪਣੇ ਆਪ ਨੂੰ ਗੋਲ਼ੀ ਮਾਰ ਲਈ। ਗੋਲ਼ੀ ਲੱਗਣ ਕਾਰਣ ਸੰਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਤੇਜਿੰਦਰ ਕੌਰ ਗੰਭੀਰ ਜ਼ਖਮੀ ਹੋ ਜਿਸ ਦੀ ਹਾਲਤ ਚਿੰਤਾਜਨਕ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਜਵਾਨ ਦੀ ਕਾਰ ਦੇ ਹਾਦਸੇ ਤੋਂ ਬਾਅਦ ਉਡੇ ਪਰਖਚੇ, ਐੱਨ. ਆਰ. ਆਈ. ਦੋਸਤ ਸਣੇ ਦੋਵਾਂ ਦੀ ਮੌਤ

ਉਧਰ ਥਾਣਾ ਮਹਿਤਾ ਦੇ ਐੱਸ.ਐੱਚ.ਓ. ਇੰਸਪੈਕਟਰ ਮਨਿੰਦਰ ਸਿੰਘ ਦੇ ਦੱਸਣ ਮੁਤਾਬਕ ਸੰਦੀਪ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਨੂੰ ਗੰਭੀਰ ਰੂਪ ’ਚ ਜ਼ਖਮੀ ਹੈ। ਉਨ੍ਹਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਇਨ੍ਹਾਂ ਦੇ ਇਕਲੌਤੇ ਪੁੱਤਰ ਨੇ ਵੀ ਖ਼ੁਦਕੁਸ਼ੀ ਕਰ ਲਈ ਸੀ, ਜਿਸ ਕਾਰਣ ਸੰਦੀਪ ਸਿੰਘ ਅਤੇ ਤੇਜਿੰਦਰ ਕੌਰ ਦੋਵੇਂ ਡਿਪਰੈਸ਼ਨ ਵਿਚ ਸਨ। ਫਿਲਹਾਲ ਪੁਲਸ ਵਲੋਂ ਮ੍ਰਿਤਕ ਸੰਦੀਪ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਨੌਦੀਪ 'ਤੇ ਤਸ਼ੱਦਦ ਨੇ ਪੰਜਾਬ 'ਚ ਭਖਾਇਆ ਰੋਹ, ਪਟਿਆਲਾ 'ਚ ਜ਼ੋਰਦਾਰ ਪ੍ਰਦਰਸ਼ਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News