ਪ੍ਰਾਈਵੇਟ ਕੰਪਨੀ ਦੇ ਮੁਲਾਜ਼ਮ ਨੇ ਸ਼ੱਕੀ ਹਾਲਾਤ ''ਚ ਕੀਤੀ ਖ਼ੁਦਕੁਸ਼ੀ
Friday, Apr 18, 2025 - 03:50 PM (IST)

ਲੁਧਿਆਣਾ (ਰਿਸ਼ੀ)- ਹਰਗੋਬਿੰਦ ਨਗਰ ਦੇ ਰਹਿਣ ਵਾਲੇ 25 ਸਾਲਾ ਨੌਜਵਾਨ ਨੇ ਸ਼ੱਕੀ ਹਾਲਾਤ ’ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰ. 6 ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਗਣੇਸ਼ ਕੁਮਾਰ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ! ਸਰਕਾਰੀ ਸਕੂਲ ਦੇ ਅਧਿਆਪਕ ਨੇ ਵਿਦਿਆਰਥਣ ਨਾਲ ਕੀਤਾ ਗੰਦਾ ਕੰਮ
ਜਾਂਚ ਅਧਿਕਾਰੀ ਇੰਦਰਜੀਤ ਸਿੰਘ ਅਨੁਸਾਰ ਮ੍ਰਿਤਕ ਇਕ ਕੰਪਨੀ ’ਚ ਕੰਮ ਕਰਦਾ ਸੀ, ਉਸ ਨੇ ਬੁੱਧਵਾਰ ਨੂੰ ਫਾਹਾ ਲੈ ਲਿਆ। ਵੀਰਵਾਰ ਸਵੇਰੇ ਪਰਿਵਾਰ ਨੂੰ ਖੁਦਕੁਸ਼ੀ ਦਾ ਪਤਾ ਲੱਗਾ ਅਤੇ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਮੁਤਾਬਕ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8