ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
Wednesday, May 14, 2025 - 03:36 PM (IST)

ਲੁਧਿਆਣਾ (ਰਾਜ)- ਕਰਜ਼ੇ ਤੋਂ ਤੰਗ ਆ ਕੇ ਇਕ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ ਤੋਂ ਬਾਅਦ ਟਿੱਬਾ ਥਾਣੇ ਦੀ ਪੁਲਸ ਮੌਕੇ ’ਤੇ ਪਹੁੰਚ ਗਈ। ਪੁਲਸ ਨੇ ਲਾਸ਼ ਨੂੰ ਹੇਠਾਂ ਉਤਾਰਿਆ। ਮ੍ਰਿਤਕ ਦੀ ਪਛਾਣ ਮੁਹੰਮਦ ਸਾਹਿਲ ਵਜੋਂ ਹੋਈ ਹੈ, ਜੋ ਕਿ ਮਾਇਆਪੁਰੀ ਦਾ ਰਹਿਣ ਵਾਲਾ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ। ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਅਮਰੀਕ ਚੰਦ ਨੇ ਦੱਸਿਆ ਕਿ ਮੁਹੰਮਦ ਸਾਹਿਲ ਇਕ ਫੈਕਟਰੀ ’ਚ ਕੰਮ ਕਰਦਾ ਸੀ। ਉਹ ਯੂ. ਪੀ. ਤੋਂ ਹੈ।
ਇਹ ਖ਼ਬਰ ਵੀ ਪੜ੍ਹੋ - ਜੇ ਪਾਕਿਸਤਾਨ 'ਚ ਪਏ ਪਰਮਾਣੂ 'ਤੇ ਡਿੱਗ ਜਾਂਦੀ ਭਾਰਤੀ ਮਿਜ਼ਾਈਲ ਤਾਂ ਕੀ ਹੁੰਦਾ? ਜਾਣੋ ਕੀ ਪੈਂਦੇ ਪ੍ਰਭਾਅ
ਉਹ ਸਹਾਰਨਪੁਰ ਦਾ ਰਹਿਣ ਵਾਲਾ ਸੀ। ਉਹ ਵਿਆਹਿਆ ਹੋਇਆ ਹੈ ਅਤੇ ਉਸ ਦਾ ਇਕ ਪੁੱਤਰ ਹੈ। ਉਸ ਦੇ ਭਰਾ ਨੇ ਦੱਸਿਆ ਹੈ ਕਿ ਸਾਹਿਲ ਨੇ ਕਿਸੇ ਤੋਂ 1 ਲੱਖ ਰੁਪਏ ਦਾ ਕਰਜ਼ਾ ਲਿਆ ਸੀ। ਉਹ ਕਰਜ਼ਾ ਮੋੜਨ ਦੇ ਯੋਗ ਨਹੀਂ ਸੀ। ਜਦੋਂ ਕਿ ਲੈਣਦਾਰ ਉਸ ਨੂੰ ਬਹੁਤ ਪ੍ਰੇਸ਼ਾਨ ਕਰ ਰਿਹਾ ਸੀ। ਉਸ ਤੋਂ ਪ੍ਰੇਸ਼ਾਨ ਹੋ ਕੇ ਉਸ ਦੇ ਭਰਾ ਨੇ ਖੁਦਕੁਸ਼ੀ ਕਰ ਲਈ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8