ਭਲਾ ਕਰ ਕੇ ਗਵਾਉਣੀ ਪੈ ਗਈ ਜਾਨ! ਉਧਾਰੇ ਦਿੱਤੇ ਪੈਸੇ ਵਾਪਸ ਨਾ ਮੁੜਣ ''ਤੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
Thursday, Jul 03, 2025 - 03:21 PM (IST)

ਲੁਧਿਆਣਾ (ਗੌਤਮ): ਮੰਗਲਵਾਰ ਨੂੰ ਇਕ ਵਿਅਕਤੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਖ਼ਬਰ ਮਿਲਦੇ ਹੀ ਜੀ. ਆਰ. ਪੀ. ਸਟੇਸ਼ਨ ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਮੌਕੇ ਦਾ ਮੁਆਇਨਾ ਕਰਨ ਤੋਂ ਬਾਅਦ ਲਾਸ਼ ਨੂੰ ਕਬਜ਼ੇ ’ਚ ਲੈ ਲਿਆ।
ਜਾਂਚ ਦੌਰਾਨ ਪੁਲਸ ਨੂੰ ਸੁਸਾਈਡ ਨੋਟ ਵੀ ਬਰਾਮਦ ਹੋਇਆ। ਪੁਲਸ ਨੇ ਮ੍ਰਿਤਕ ਵਿਅਕਤੀ ਦੀ ਪਛਾਣ ਰਾਜ ਕੁਮਾਰ ਵਰਮਾ (53) ਵਾਸੀ ਸਤਜੋਤ ਨਗਰ ਦੁੱਗਰੀ ਵਜੋਂ ਕੀਤੀ ਹੈ। ਪੋਸਟਮਾਰਟਮ ਕਰਵਾਉਣ ਤੋਂ ਬਾਅਦ, ਪੁਲਸ ਨੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਅਤੇ ਮਾਮਲੇ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਖ਼ਬਰ ਵੀ ਪੜ੍ਹੋ - AI ਨਾਲ ਕੱਢੀ ਆਵਾਜ਼ ਤੇ ਕੀਤੇ ਹਸਤਾਖ਼ਰ! MLA ਦੇ ਖਾਤੇ 'ਚੋਂ ਕੱਢਵਾ ਲਏ 3,20,00,000 ਰੁਪਏ
ਪੁਲਸ ਅਨੁਸਾਰ ਸੁਸਾਈਡ ਨੋਟ ’ਚ ਮਰਨ ਤੋਂ ਪਹਿਲਾਂ ਰਾਜ ਕੁਮਾਰ ਨੇ ਲਿਖਿਆ ਹੈ ਕਿ ਉਸ ਨੇ ਕਈ ਲੋਕਾਂ ਤੋਂ ਪੈਸੇ ਲੈਣੇ ਹਨ, ਜੋ ਪੈਸੇ ਵਾਪਸ ਨਹੀਂ ਕਰ ਰਹੇ। ਕਈ ਵਾਰ ਮੋਬਾਈਲ ’ਤੇ ਗੱਲ ਕਰਨ ਤੋਂ ਬਾਅਦ ਫੋਨ ਵੀ ਨਹੀਂ ਚੁੱਕ ਰਹੇ। ਜਦੋਂਕਿ ਉਸ ਨੇ ਪੈਸੇ ਜਿਸ ਤੋਂ ਲਏ ਸਨ, ਉਸ ਨੂੰ ਵਾਪਸ ਕਰ ਦਿੱਤੇ ਹਨ। ਇਨਸਾਨੀਅਤ ਮਰ ਗਈ ਹੈ। ਇੰਸ. ਪਲਵਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8