ਲੁਧਿਆਣਾ ''ਚ 14 ਸਾਲਾ ਮੁੰਡੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ

Thursday, Apr 09, 2026 - 03:05 PM (IST)

ਲੁਧਿਆਣਾ ''ਚ 14 ਸਾਲਾ ਮੁੰਡੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ

ਲੁਧਿਆਣਾ (ਰਾਜ)- ਫੋਕਲ ਪੁਆਇੰਟ ਇਲਾਕੇ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ 14 ਸਾਲ ਦੇ ਇਕ ਕਿਸ਼ੋਰ ਨੇ ਸ਼ੱਕੀ ਹਾਲਾਤ ’ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਫੋਕਲ ਪੁਆਇੰਟ ਦੇ ਅਧੀਨ ਆਉਂਦੀ ਚੌਕੀ ਢੰਡਾਰੀ ਕਲਾਂ ਦੀ ਪੁਲਸ ਮੌਕੇ ’ਤੇ ਪਹੁੰਚੀ। ਮ੍ਰਿਤਕ ਦੀ ਪਛਾਣ ਅਖਿਲੇਸ਼ ਵਜੋਂ ਹੋਈ ਹੈ। ਫਿਲਹਾਲ ਪੁਲਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ।

ਜਾਣਕਾਰੀ ਮੁਤਾਬਕ ਘਟਨਾ ਢੰਡਾਰੀ ਦਸਮੇਸ਼ ਮਾਰਕੀਟ ਦੇ ਨੇੜੇ ਸਥਿਤ ਇਕ ਰਿਹਾਇਸ਼ੀ ਇਲਾਕੇ ਦੀ ਹੈ। ਮ੍ਰਿਤਕ ਅਖਿਲੇਸ਼ ਮੂਲ ਰੂਪ ’ਚ ਉੱਤਰ ਪ੍ਰਦੇਸ਼ ਦੇ ਬਹਿਰਾਈਚ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਉਹ ਕੁਝ ਸਮਾਂ ਪਹਿਲਾਂ ਹੀ ਆਪਣੇ ਵੱਡੇ ਭਰਾ ਨਾਲ ਰੋਜ਼ਗਾਰ ਕਮਾਉਣ ਅਤੇ ਆਪਣੇ ਪਰਿਵਾਰ ਦਾ ਹੱਥ ਵੰਡਾਉਣ ਲਈ ਲੁਧਿਆਣਾ ਆਇਆ ਸੀ। ਇੱਥੇ ਦੋਵੇਂ ਭਰਾ ਇਕ ਕਿਰਾਏ ਦੇ ਕਮਰੇ ’ਚ ਰਹਿ ਰਹੇ ਸਨ।

ਕਿਸੇ ਨੂੰ ਅੰਦਾਜ਼ਾ ਵੀ ਨਹੀਂ ਸੀ ਕਿ ਸੁਨਹਿਰੀ ਭਵਿੱਖ ਦੇ ਸੁਪਨੇ ਲੈ ਕੇ ਪੰਜਾਬ ਆਇਆ ਅਖਿਲੇਸ਼ ਇੰਨੀ ਜਲਦੀ ਮੌਤ ਦੇ ਰਾਹ ਨੂੰ ਚੁਣ ਲਵੇਗਾ। ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਪਵਨਜੀਤ ਸਿੰਘ ਨੇ ਦੱਸਿਆ ਕਿ ਅਖਿਲੇਸ਼ ਦੇ ਪਰਿਵਾਰ ਵਾਲਿਆਂ ਨੂੰ ਉੱਤਰ ਪ੍ਰਦੇਸ਼ ’ਚ ਸੂਚਨਾ ਭੇਜ ਦਿੱਤੀ ਗਈ ਹੈ। ਪਰਿਵਾਰਕ ਮੈਂਬਰਾਂ ਦੇ ਲੁਧਿਆਣਾ ਪਹੁੰਚਣ ’ਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
 


author

Anmol Tagra

Content Editor

Related News