ਆਰਥਿਕ ਤੰਗੀ ਤੋਂ ਪ੍ਰੇਸ਼ਾਨ ਮਜ਼ਦੂਰ ਨੇ ਕੀਤੀ ਖੁਦਕੁਸ਼ੀ

Monday, Sep 16, 2024 - 04:48 PM (IST)

ਆਰਥਿਕ ਤੰਗੀ ਤੋਂ ਪ੍ਰੇਸ਼ਾਨ ਮਜ਼ਦੂਰ ਨੇ ਕੀਤੀ ਖੁਦਕੁਸ਼ੀ

ਮਹਿਲ ਕਲਾਂ (ਹਮੀਦੀ, ਸਿੰਗਲਾ)- ਥਾਣਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਰਾਏਸਰ ਪਟਿਆਲਾ ਵਿਖੇ ਆਰਥਿਕ ਤੰਗੀ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਮਜ਼ਦੂਰ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਇਸ ਸਬੰਧੀ ਥਾਣਾ ਮਹਿਲ ਕਲਾਂ ਦੇ ਏ. ਐੱਸ. ਆਈ. ਸੁਖਵਿੰਦਰ ਸਿੰਘ ਖੇੜੀ ਨੇ ਦੱਸਿਆ ਕਿ ਸੰਦੀਪ ਸਿੰਘ ਪੁੱਤਰ ਜਿੰਦਰ ਸਿੰਘ ਵਾਸੀ ਰਾਏਸਰ ਪਟਿਆਲਾ ਨੇ ਪੁਲਸ ਨੂੰ ਇਤਲਾਹ ਦਿੱਤੀ ਸੀ ਕਿ ਮੇਰਾ ਪਿਤਾ ਅਤੇ ਸਾਰਾ ਪਰਿਵਾਰ ਮਜ਼ਦੂਰੀ ਕਰ ਕੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦੇ ਆ ਰਹੇ ਹਾਂ। ਘਰ ’ਚ ਮੇਰੀ ਇਕ ਭੈਣ 28 ਸਾਲ ਅਤੇ ਇਕ ਭਰਾ ਵਿਆਹਉਣ ਯੋਗ ਹਨ।

ਮੇਰਾ ਪਿਤਾ ਜਿੰਦਰ ਸਿੰਘ ਉਨ੍ਹਾਂ ਦੇ ਵਿਆਹ ਕਰਨ ਲਈ ਹਮੇਸ਼ਾ ਚਿੰਤਾ ’ਚ ਰਹਿਣ ਕਰ ਕੇ ਮਾਨਸਿਕ ਪ੍ਰੇਸ਼ਾਨੀ ’ਚੋਂ ਲੰਘ ਰਿਹਾ ਸੀ। ਅੱਜ ਉਨ੍ਹਾਂ ਸਵੇਰੇ 7:45 ਮਿੰਟ ’ਤੇ ਪਸ਼ੂਆਂ ਵਾਲੇ ਬਰਾਂਡੇ ਦੀ ਛੱਤ ਨਾਲ ਗਲ ’ਚ ਰੱਸਾ ਪਾ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।

ਇਹ ਖ਼ਬਰ ਵੀ ਪੜ੍ਹੋ - ਬਾਬੇ ਨੇ ਜਨਾਨੀ ਨਾਲ ਰਲ਼ ਕੇ ਕੀਤਾ ਅਜਿਹਾ ਕਾਰਾ! ਆਪ ਹੀ ਵੇਖ ਲਓ ਵੀਡੀਓ

ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਨੇ ਪਤਾ ਲੱਗਦਿਆਂ ਹੀ ਆਲੇ-ਦੁਆਲੇ ਦੇ ਲੋਕਾਂ ਸਹਿਯੋਗ ਨਾਲ ਜਿੰਦਰ ਸਿੰਘ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਲੜਕੇ ਸੰਦੀਪ ਸਿੰਘ ਵਾਸੀ ਰਾਏਸਰ ਪਟਿਆਲਾ ਦੇ ਬਿਆਨਾਂ ਦੇ ਆਧਾਰ ’ਤੇ ਪਿੰਡ ਦੇ ਮੋਹਤਵਰ ਵਿਅਕਤੀਆਂ ਦੀ ਹਾਜ਼ਰੀ ’ਚ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News