ਮੁੰਡੇ ਨੇ ਚੜ੍ਹਦੀ ਜਵਾਨੀ ''ਚ ਹੀ ਲੈ ਲਿਆ ਫ਼ਾਹਾ! ਮਾਪਿਆਂ ਦਾ ਰੋ-ਰੋ ਬੁਰਾ ਹਾਲ

Tuesday, Jan 28, 2025 - 03:23 PM (IST)

ਮੁੰਡੇ ਨੇ ਚੜ੍ਹਦੀ ਜਵਾਨੀ ''ਚ ਹੀ ਲੈ ਲਿਆ ਫ਼ਾਹਾ! ਮਾਪਿਆਂ ਦਾ ਰੋ-ਰੋ ਬੁਰਾ ਹਾਲ

ਸੁਨਾਮ ਊਧਮ ਸਿੰਘ ਵਾਲਾ (ਬਾਂਸਲ)- ਬਾਰ੍ਹਵੀਂ ਜਮਾਤ ’ਚ ਪੜ੍ਹਦੇ ਇਕ 16 ਸਾਲਾ ਨੌਜਵਾਨ ਨੇ ਕਿਸੇ ਵਿਅਕਤੀ ਵੱਲੋਂ ਧਮਕੀਆਂ ਤੋਂ ਬਾਅਦ ਪ੍ਰੇਸ਼ਾਨ ਹੋ ਕੇ ਖੇਤ ’ਚ ਜਾ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਪੁਲਸ ਵੱਲੋਂ ਧਮਕੀਆਂ ਦੇਣ ਵਾਲੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰ ਦਿੱਤਾ ਗਿਆ।

ਇਹ ਖ਼ਬਰ ਵੀ ਪੜ੍ਹੋ -  ਮੋਬਾਈਲ 'ਤੇ ਧੀ ਦੀ 'ਗੰਦੀ' ਵੀਡੀਓ ਵੇਖ ਹੱਕਾ-ਬੱਕਾ ਰਹਿ ਗਿਆ ਪਿਓ... ਪੰਜਾਬ ਤੋਂ ਸਾਹਮਣੇ ਆਇਆ ਸ਼ਰਮਨਾਕ ਮਾਮਲਾ

ਪੁਲਸ ਨੂੰ ਜਗਸੀਰ ਸਿੰਘ ਦੇ ਪਿਤਾ ਦੇ ਦਿੱਤੇ ਬਿਆਨਾਂ ਦੇ ਮੁਤਾਬਕ ਜਗਸੀਰ ਸਿੰਘ ਬਾਰ੍ਹਵੀਂ ਜਮਾਤ ’ਚ ਪੜ੍ਹਦਾ ਹੈ ਅਤੇ ਆਪਣੇ ਦੋਸਤ ਨਾਲ ਦੁਪਹਿਰ ਬਾਹਰ ਗਿਆ ਸੀ ਤਾਂ ਇਕ ਵਿਅਕਤੀ ਵੱਲੋਂ ਉਸਨੂੰ ਲੱਤਾਂ-ਬਾਹਾਂ ਤੋੜਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਸੀ। ਉਸ ਤੋਂ ਬਾਅਦ ਉਸ ਵੱਲੋਂ ਖੇਤ ’ਚ ਜਾ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ। ਪੁਲਸ ਵੱਲੋਂ ਇਸ ਸਬੰਧ ’ਚ ਧਮਕੀਆਂ ਦੇਣ ਵਾਲੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News