ਜਨਮ ਤੋਂ ਦੋ ਦਿਨ ਮਗਰੋਂ ਧੀ ਦੀ ਹੋਈ ਮੌਤ, ਸਦਮੇ ''ਚ ਪਿਓ ਨੇ ਲਿਆ ਫਾਹਾ

05/15/2021 7:02:47 PM

ਫਾਜ਼ਿਲਕਾ (ਨਾਗਪਾਲ): ਫਾਜ਼ਿਲਕਾ ਉਪਮੰਡਲ ਦੇ ਪਿੰਡ ਰਾਣਾ ਦੇ ਨੇੜੇ ਬਣੀ ਰਾਣਾ ਕਾਲੋਨੀ ਵਾਸੀ ਨੌਜਵਾਨ ਨੇ ਆਪਣੀ ਧੀ ਦੀ ਮੌਤ ਤੋਂ ਦੁਖੀ ਹੋ ਕੇ ਅੱਜ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਨੇ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਕਾਲੋਨੀ ਵਾਸੀ 28 ਸਾਲਾ ਲਖਵਿੰਦਰ ਸਿੰਘ ਉਰਫ ਲੱਖਾ ਸਿੰਘ ਦਾ ਵਿਆਹ ਕਰੀਬ 2 ਸਾਲ ਪਹਿਲਾਂ ਕੁਲਵੰਤ ਕੌਰ ਵਾਸੀ ਸਰਹੱਦੀ ਪਿੰਡ ਰੇਤੇ ਵਾਲੀ ਭੈਣੀ ਨਾਲ ਹੋਇਆ ਸੀ।

ਇਹ ਵੀ ਪੜ੍ਹੋ:  ਫ਼ਿਰੋਜ਼ਪੁਰ 'ਚ ਨਵੀਂ ਵਿਆਹੀ ਲਾੜੀ ਦਾ ਕਾਰਾ, ਸੱਤ ਫੇਰੇ ਲੈਣ ਮਗਰੋਂ ਨਕਦੀ ਤੇ ਗਹਿਣੇ ਲੈ ਕੇ ਫ਼ਰਾਰ

9 ਮਈ ਨੂੰ ਕੁਲਵੰਤ ਕੌਰ ਨੇ ਆਪਣੇ ਪੇਕੇ ਪਿੰਡ ਰੇਤੇ ਵਾਲੀ ਭੈਣੀ ’ਚ ਪਹਿਲੀ ਔਲਾਦ ਦੇ ਰੂਪ ’ਚ ਇਕ ਬੇਟੀ ਨੂੰ ਜਨਮ ਦਿੱਤਾ ਸੀ। ਨਵਜੰਮੀ ਧੀ ਦੀ ਜਨਮ ਲੈਣ ਦੇ 2 ਦਿਨ ਬਾਅਦ ਮੌਤ ਹੋ ਗਈ। ਲਖਵਿੰਦਰ ਸਿੰਘ ਇਸ ਕਾਰਨ ਪ੍ਰੇਸ਼ਾਨ ਹੋ ਗਿਆ ਸੀ। ਉਸਨੇ ਆਪਣੇ ਘਰ ਦੇ ਕਮਰੇ ’ਚ ਰੋਸ਼ਨਦਾਨ ਨਾਲ ਕੱਪੜੇ ਦਾ ਫੰਦਾ ਬਣਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਮਿਹਨਤ-ਮਜ਼ਦੂਰੀ ਕਰਦਾ ਸੀ।ਏ. ਐੱਸ. ਆਈ. ਨੇ ਦੱਸਿਆ ਕਿ ਮ੍ਰਿਤਕ ਦਾ ਅੱਜ ਸਥਾਨਕ ਸਿਵਲ ਹਸਪਤਾਲ ’ਚ ਪੋਸਟਮਾਰਟਮ ਕੀਤਾ ਗਿਆ। ਮ੍ਰਿਤਕ ਦੇ ਪਿਤਾ ਸਤਨਾਮ ਸਿੰਘ ਦੇ ਬਿਆਨ ’ਤੇ ਧਾਰਾ 174 ਦੇ ਤਹਿਤ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ:  ਬਠਿੰਡਾ ਏਮਜ਼ ’ਚ ਆਕਸੀਜਨ ਅਤੇ ਲੈਵਲ 3 ਦੀਆਂ ਸਹੂਲਤਾਂ ’ਚ ਕੀਤਾ ਜਾਵੇ ਵਾਧਾ : ਹਰਸਿਮਰਤ

Shyna

This news is Content Editor Shyna