ਕਿਸਾਨੀ ਅੰਦੋਲਨ: ਖੇਤੀ ਕਾਨੂੰਨਾਂ ਦੇ ਵਿਰੋਧ ’ਚ ਸ਼ਾਮਲ ਜਲਾਲਾਬਾਦ ਦੇ ਐਡਵੋਕੇਟ ਨੇ ਕੀਤੀ ਖ਼ੁਦਕੁਸ਼ੀ

Sunday, Dec 27, 2020 - 06:21 PM (IST)

ਕਿਸਾਨੀ ਅੰਦੋਲਨ: ਖੇਤੀ ਕਾਨੂੰਨਾਂ ਦੇ ਵਿਰੋਧ ’ਚ ਸ਼ਾਮਲ ਜਲਾਲਾਬਾਦ ਦੇ ਐਡਵੋਕੇਟ ਨੇ ਕੀਤੀ ਖ਼ੁਦਕੁਸ਼ੀ

ਜਲਾਲਾਬਾਦ/ਮੰਡੀ ਲਾਧੂਕਾ (ਸੇਤੀਆ,ਸੰਧੂ,ਟੀਨੂੰ): ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ’ਚ ਸ਼ਾਮਲ ਜਲਾਲਾਬਾਦ ਬਾਰ ਐਸੋਸੀਏਸ਼ਨ ਦੇ ਮੈਂਬਰ ਤੇ ਸੀਨੀਅਰ ਵਕੀਲ ਅਮਰਜੀਤ ਸਿੰਘ ਰਾਏ ਵਲੋਂ ਟਿਕਰੀ ਬਾਰਡਰ ਤੇ ਸਲਫਾਸ ਖਾ ਕੇ ਆਤਮਦਾਹ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਅਮਰਜੀਤ ਸਿੰਘ ਰਾਏ ਨੂੰ ਇਲਾਜ ਲਈ ਰੋਹਤਕ ਪੀ.ਜੀ.ਆਈ. ਵਿਖੇ ਦਾਖ਼ਲ ਕਰਵਾਇਆ ਗਿਆ ਹੈ।ਅਮਰਜੀਤ ਸਿੰਘ ਨੇ ਇਕ ਸੁਸਾਇਡ ਨੋਟ ਵੀ ਲਿਖਿਆ ਹੈ ਜਿਸ ’ਚ ਖੇਤੀ ਕਾਨੂੰਨਾਂ ਨੂੰ ਰੱਦ ਨਾ ਕੀਤੇ ਜਾਣ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਿੰਮੇਵਾਰ ਦੱਸਿਆ ਹੈ।

ਇਹ ਵੀ ਪੜ੍ਹੋ:  ਦੁਖਦਾਇਕ ਖ਼ਬਰ: ਦਿੱਲੀ ਸੰਘਰਸ਼ ਤੋਂ ਪਰਤੇ ਕਿਸਾਨ ਮੇਜਰ ਸਿੰਘ ਖਾਲਸਾ ਦੀ ਮੌਤ

PunjabKesari

ਇਹ ਵੀ ਪੜ੍ਹੋ: ਕਿਸਾਨ ਸੰਘਰਸ਼ ਦਾ ਸਮਰਥਨ ਕਰਨ ਦਾ ਇੱਕ ਢੰਗ ਇਹ ਵੀ, ਪੇਂਟਿੰਗਾਂ ਰਾਹੀਂ ਬਿਆਨੀ ਲੋਕ ਆਵਾਜ਼

ਇੱਥੇ ਦੱਸਣਯੋਗ ਹੈ ਕਿ ਅਮਰਜੀਤ ਸਿੰਘ ਰਾਏ ਪਿਛਲੇ ਕਰੀਬ ਇਕ ਹਫਤੇ ਤੋਂ ਦਿੱਲੀ ਦੇ ਟਿਕਰੀ ਬਾਰਡਰ ਤੇ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ’ਚ ਆਪਣੀ ਸ਼ਮੂਲੀਅਤ ਦਰਜ ਕਰਵਾ ਰਿਹਾ ਸੀ ਅਤੇ ਲਗਾਤਾਰ ਕੇਂਦਰ ਸਰਕਾਰ ਵਲੋਂ ਖੇਤੀ ਬਿੱਲ ਰੱਦ ਨਾ ਕੀਤੇ ਜਾਣ ਸਬੰਧੀ ਦਿੱਤੇ ਜਾ ਰਹੇ ਬਿਆਨਾਂ ਤੋਂ ਹਤਾਸ਼ ਸੀ।ਆਖਿਰਕਾਰ ਉਸਨੇ 27 ਦਸੰਬਰ ਤੜਕਸਾਰ ਕਰੀਬ 9 ਵਜੇ ਸੁਸਾਇਡ ਨੋਟ ਲਿਖ ਕੇ ਸਲਫਾਸ ਖਾ ਲਈ। ਹਾਲਤ ਵਿਗੜਦੀ ਦੇਖ ਕਿਸਾਨਾਂ ਵਲੋਂ ਉਸਨੂੰ ਜਲਦੀ ਹੀ ਰੋਹਤਕ ਪੀ.ਜੀ.ਆਈ. ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਤਪਾਲ ਕੰਬੋਜ ਨੇ ਕੀਤੀ, ਜੋ ਰੋਹਕਤ ਹਸਪਤਾਲ ’ਚ ਨਾਲ ਸਨ। 


author

Shyna

Content Editor

Related News