ਮਾਨਸਾ: ਹੋਟਲ ਦੇ ਕਮਰੇ 'ਚੋਂ ਮਿਲੀਆਂ ਦੋ ਨੌਜਵਾਨਾਂ ਦੀਆਂ ਲਾਸ਼ਾਂ, ਪੁਲਸ ਵਲੋਂ ਜਾਂਚ ਜਾਰੀ

Tuesday, Jun 22, 2021 - 06:04 PM (IST)

ਮਾਨਸਾ: ਹੋਟਲ ਦੇ ਕਮਰੇ 'ਚੋਂ ਮਿਲੀਆਂ ਦੋ ਨੌਜਵਾਨਾਂ ਦੀਆਂ ਲਾਸ਼ਾਂ, ਪੁਲਸ ਵਲੋਂ ਜਾਂਚ ਜਾਰੀ

ਮਾਨਸਾ (ਅਮਰਜੀਤ ਚਾਹਲ): ਮਾਨਸਾ ਦੇ ਇਕ ਹੋਟਲ ’ਚ 2 ਨੌਜਵਾਨਾਂ ਵਲੋਂ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਕੁਲਦੀਪ ਅਤੇ ਹਰਪ੍ਰੀਤ ਕਰੀਬ 25 ਸਾਲਾ ਬਰਨਾਲਾ ਜ਼ਿਲ੍ਹੇ ਦੇ ਪਿੰਡ ਪੰਧੇਰ ਦੇ ਰਹਿਣ ਵਾਲੇ ਹਨ। ਜੋ ਮੋਟਰਸਾਈਕਲ ’ਤੇ ਸਵਾਰ ਹੋ ਕੇ ਮਾਨਸਾ ਆਏ ਸਨ ਅਤੇ ਇਕ ਹੋਟਲ ’ਚ ਕਮਰਾ ਕਿਰਾਏ ’ਤੇ ਲਿਆ ਸੀ। ਅੱਜ ਸਵੇਰੇ ਦੋਵੇਂ ਮ੍ਰਿਤਕ ਪਾਏ ਗਏ। ਇਸ ਸਬੰਧੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਕੱਲ੍ਹ ਘਰੋਂ ਆਏ ਸਨ ਪਰ ਘਰ ਨਹੀਂ ਵਾਪਸ ਗਏ ਅਤੇ ਅੱਜ ਉਨ੍ਹਾਂ ਨੂੰ ਪਤਾ ਚੱਲਿਆ ਹੈ ਕਿ ਉਨ੍ਹਾਂ ਨੇ ਖ਼ੁਦਕੁਸ਼ੀ ਕਰ ਲਈ ਹੈ।

ਇਹ ਵੀ ਪੜ੍ਹੋ:   ਬਠਿੰਡਾ ਤੋਂ ਵੱਡੀ ਖ਼ਬਰ: ਗੈਂਗਸਟਰ ਕੁਲਵੀਰ ਨਰੂਆਣਾ ’ਤੇ ਹਮਲਾ,ਚੱਲੀਆਂ ਤਾਬੜਤੋੜ ਗੋਲੀਆਂ

PunjabKesari

ਇਸ ਸਬੰਧੀ ਹੋਟਲ ਦੇ ਮੈਨੇਜਰ ਨੇ ਦੱਸਿਆ ਕਿ ਦੋਵੇਂ ਨੌਜਵਾਨ ਕੱਲ੍ਹ ਹੋਟਲ ’ਚ ਰਹਿਣ ਲਈ ਆਏ ਸਨ ਅਤੇ ਉਨ੍ਹਾਂ ਨੇ ਕਿਰਾਏ ’ਤੇ ਕਮਰਾ ਲਿਆ ਸੀ ਅਤੇ ਉਸ ਦੇ ਬਾਅਦ ਉਨ੍ਹਾਂ ਨੇ ਬਾਜ਼ਾਰ ’ਚੋਂ ਖਾਣ ਲਈ ਪੀਜ਼ਾ ਲੈ ਕੇ ਆਏ ਅਤੇ ਪਾਣੀ ਦੀ ਬੋਤਲ ਲੈਣ ਦੇ ਬਾਅਦ ਆਪਣੇ ਕਮਰੇ ਤੋਂ ਬਾਹਰ ਨਹੀਂ ਆਏ ਤੇ ਸਵੇਰੇ ਹੋਟਲ ਵਾਲਿਆਂ ਨੇ ਇਸ ਦੀ ਪੁਲਸ ਨੂੰ ਇਸ ਜਾਣਕਾਰੀ ਦਿੱਤੀ।ਇਸ ਦੇ ਬਾਅਦ ਦੇਖਿਆ ਕਿ ਦੋਵੇਂ ਨੌਜਵਾਨਾਂ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਹੈ। ਇਸ ਸਬੰਧੀ ਜਾਂਚ ਅਧਿਖਾਰੀ ਨੇ ਦੱਸਿਆ ਕਿ ਨੌਜਵਾਨ ਨੇ ਕੱਲ੍ਹ ਮਾਨਸਾ ਦੇ ਇਕ ਹੋਟਲ ’ਚ ਕਮਰਾ ਲਿਆ ਸੀ ਅਤੇ ਦੋਵੇਂ ਨੌਜਵਾਨਂ ਨੇ ਇਹ ਜ਼ਹਿਰੀਲੀ ਚੀਜ਼  ਨਿਗਲ ਕੇ ਖ਼ੁਦਕੁਸ਼ੀ ਕਰ ਲਈ ਅਤੇ ਉਨ੍ਹਾਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ:  ਮਾਨਸਾ ਦੇ ਮਿੱਠੂ ਰਾਮ ਨੇ ਖ਼ਰੀਦੇ ਭਾਰਤੀ ਏਅਰ ਫ਼ੋਰਸ ਦੇ 6 ਹੈਲੀਕਾਪਟਰ, ਵੇਖਣ ਲਈ ਲੋਕਾਂ ਦੀ ਉਮੜੀ ਭੀੜ


author

Shyna

Content Editor

Related News