ਕਰਜ਼ੇ ਨੇ ਇਕ ਹੋਰ ਕਿਸਾਨ ਨੂੰ ਖ਼ੁਦਕੁਸ਼ੀ ਲਈ ਕੀਤਾ ਮਜਬੂਰ

Friday, Jul 17, 2020 - 03:18 PM (IST)

ਕਰਜ਼ੇ ਨੇ ਇਕ ਹੋਰ ਕਿਸਾਨ ਨੂੰ ਖ਼ੁਦਕੁਸ਼ੀ ਲਈ ਕੀਤਾ ਮਜਬੂਰ

ਸੰਗਤ ਮੰਡੀ (ਮਨਜੀਤ): ਮੰਡੀ ਨਜ਼ਦੀਕ ਬਠਿੰਡਾ-ਬੀਕਾਨੇਰ ਰੇਲਵੇ ਲਾਈਨ 'ਤੇ ਸਵੇਰ ਸਮੇਂ ਇਕ ਕਿਸਾਨ ਵਲੋਂ ਆਰਥਿਕ ਤੰਗੀ ਦੇ ਕਾਰਨ ਰੇਲ ਗੱਡੀ ਥੱਲੇ ਆ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰੇਲਵੇ ਪੁਲਸ ਚੌਕੀ ਦੇ ਮੁਨਸ਼ੀ ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮੱਖਣ ਸਿੰਘ (51) ਪੁੱਤਰ ਕਰਤਾਰ ਸਿੰਘ ਵਾਸੀ ਸੰਗਤ ਮੰਡੀ ਕੋਲ ਪੰਜ ਏਕੜ ਜ਼ਮੀਨ ਸੀ। ਜਿਸ ਨੇ ਤਿੰਨ ਲੱਖ ਬੈਂਕ ਤੇ ਸਾਢੇ ਤਿੰਨ ਲੱਖ ਆੜ੍ਹਤੀਆਂ ਦਾ ਕਰਜ਼ਾ ਦੇਣਾ ਸੀ, ਜਿਸ ਕਾਰਨ ਉਹ ਆਰਥਿਕ ਤੰਗੀ ਦੇ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ 'ਚ ਹੀ ਉਸ ਨੇ ਗੱਡੀ ਥੱਲੇ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਵਲੋਂ ਮ੍ਰਿਤਕ ਦੇ ਮੁੰਡੇ ਗੁਰ ਅਵਤਾਰ ਸਿੰਘ ਦੇ ਬਿਆਨਾਂ 'ਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।

ਇਹ ਵੀ ਪੜ੍ਹੋ:  ਫਾਜ਼ਿਲਕਾ ਦੀ ਇਸ ਲਾੜੀ ਨੇ ਕਈਆਂ ਨੂੰ ਪਾਇਆ ਪੜ੍ਹਨੇ, ਪਹਿਲਾਂ ਪਾਉਂਦੀ ਹੈ ਪਿਆਰ, ਫਿਰ...


author

Shyna

Content Editor

Related News