ਘਰੇਲੂ ਕਲੇਸ਼ ਤੋਂ ਦੁਖੀ ਪਤੀ ਨੇ ਕੀਤੀ ਖ਼ੁਦਕੁਸ਼ੀ, ਪਤਨੀ ਸਮੇਤ ਸਾਲਿਆਂ 'ਤੇ ਵੀ ਪਰਚਾ ਦਰਜ

Thursday, Jul 29, 2021 - 11:07 AM (IST)

ਘਰੇਲੂ ਕਲੇਸ਼ ਤੋਂ ਦੁਖੀ ਪਤੀ ਨੇ ਕੀਤੀ ਖ਼ੁਦਕੁਸ਼ੀ, ਪਤਨੀ ਸਮੇਤ ਸਾਲਿਆਂ 'ਤੇ ਵੀ ਪਰਚਾ ਦਰਜ

ਗਿੱਦੜਬਾਹਾ (ਚਾਵਲਾ): ਅੱਜ ਸਵੇਰੇ ਭਾਰੂ ਰੋਡ ਸਥਿਤ ਨਵੀਂ ਦਾਣਾ ਮੰਡੀ ਵਿਖੇ ਇਕ ਵਿਅਕਤੀ ਵੱਲੋਂ ਖੁਦਕਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਦਾਣਾ ਮੰਡੀ ਵਿਖੇ ਭੇਤਭਰੀ ਹਾਲਤ ’ਚ ਪਏ ਇਕ ਵਿਅਕਤੀ ਨੂੰ ਵਿਵੇਕ ਆਸ਼ਰਮ ਦੇ ਐਂਬੂਲੈਂਸ ਡਰਾਈਵਰ ਮੰਗਾ ਸਿੰਘ ਨੇ ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਪਹੁੰਚਾਇਆ, ਜਿੱਥੇ ਮੌਜੂਦ ਡਿਊਟੀ ਡਾ. ਮਯੰਕ ਨੇ ਦੱਸਿਆ ਕਿ ਉਕਤ ਵਿਅਕਤੀ ਵੱਲੋਂ ਕੋਈ ਕੀਟਨਾਸ਼ਕ ਸਪ੍ਰੇਅ ਪੀਤੀ ਹੋਈ ਸੀ। ਜਦੋਂ ਉਸ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸਦੀ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ : 8 ਮਹੀਨੇ ਦੀ ਗਰਭਵਤੀ ਨੂੰ ਪਹਿਲਾਂ ਪਤੀ ਤੇ ਫ਼ਿਰ ਪ੍ਰੇਮੀ ਨੇ ਦਿੱਤਾ ਧੋਖਾ, ਸੜਕਾਂ ’ਤੇ ਰਾਤਾਂ ਕੱਟਣ ਲਈ ਮਜ਼ਬੂਰ

PunjabKesari

ਓਧਰ ਇਸ ਸਬੰਧੀ ਜਾਣਕਾਰੀ ਦਿੰਦੇ ਇੰਸਪੈਕਟਰ ਹਰਜੀਤ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਨੇ ਅਨਾਜ ਮੰਡੀ ਵਿਖੇ ਕੋਈ ਜ਼ਹਿਰੀਲੀ ਦਵਾਈ ਪੀ ਕੇ ਖੁਦਕਸ਼ੀ ਕਰ ਲਈ ਹੈ। ਜਾਂਚ ਦੌਰਾਨ ਮ੍ਰਿਤਕ ਵਿਅਕਤੀ ਦੀ ਜੇਬ ’ਚੋਂ ਸੁਸਾਈਡ ਨੋਟ ਮਿਲਿਆ ਹੈ, ਜਿਸ ਅਨੁਸਾਰ ਮ੍ਰਿਤਕ ਦੀ ਪਛਾਣ ਰੇਸ਼ਮ ਸਿੰਘ ਪੁੱਤਰ ਜਗਜੀਤ ਸਿੰਘ ਪਿੰਡ ਬਬਾਨਿਆ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਆਪਣੀ ਪਤਨੀ ਸੁਖਬੀਰ ਕੌਰ ਨਾਲ ਝਗੜਾ ਰਹਿੰਦਾ ਸੀ, ਜਿਸ ਤੋਂ ਪ੍ਰੇਸ਼ਾਨ ਹੋ ਕੇ ਰੇਸ਼ਮ ਸਿੰਘ ਨੇ ਖੁਦਕਸ਼ੀ ਕਰ ਲਈ ਹੈ। ਇੰਸਪੈਕਟਰ ਹਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਜਗਜੀਤ ਸਿੰਘ ਦੇ ਬਿਆਨਾਂ ’ਤੇ ਮ੍ਰਿਤਕ ਰੇਸ਼ਮ ਸਿੰਘ ਦੀ ਪਤਨੀ ਸੁਖਬੀਰ ਕੌਰ ਤੋਂ ਇਲਾਵਾ ਉਸ ਦੇ ਸਾਲਿਆਂ ਸਚਵੀਰ ਸਿੰਘ ਅਤੇ ਅਮਨਦੀਪ ਸਿੰਘ ਪੁੱਤਰ ਜਸਵੰਤ ਸਿੰਘ ਵਾਸੀਆਨ ਪਿੰਡ ਕੁੰਡਲ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਰੇਲਵੇ ਲਾਈਨਾਂ ਤੋਂ ਨਵਜੰਮੀ ਬੱਚੀ ਦੀ ਲਾਸ਼ ਮਿਲਣ ਦੇ ਮਾਮਲੇ ’ਚ ਨਵਾਂ ਮੋੜ, ਪਿਤਾ ਨੇ ਦਿੱਤਾ ਇਹ ਬਿਆਨ


author

Shyna

Content Editor

Related News