ਗ੍ਰੰਥੀ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ (ਵੀਡੀਓ)

04/23/2019 2:48:40 PM

ਅੰਮ੍ਰਿਤਸਰ (ਸੁਮਿਤ ਖੰਨਾ)—ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਦੇ ਪਿੰਡ ਕੋਟਲਾ ਬਥੂਨਗੜ੍ਹ ਵਿਖੇ ਗ੍ਰੰਥੀ ਸਿੱਖ ਵਲੋਂ ਛਾਲ ਮਾਰ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਦਲਬੀਰ ਸਿੰਘ ਆਪਣੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਵਜੋਂ ਸੇਵਾ ਨਿਭਾਅ ਰਿਹਾ ਸੀ, ਪਰ ਪਿੰਡ ਦੀ ਘਟੀਆ ਰਾਜਨੀਤੀ ਦੇ ਚਲਦੇ ਉਸ 'ਤੇ ਲੋਕਾਂ ਨੇ ਇਕ ਕੁੜੀ ਨੂੰ ਛੇੜਨ ਦੇ ਦੋਸ਼ ਲਾ ਦਿੱਤਾ, ਜਿਸ ਤੋਂ ਬਾਅਦ ਦਲਬੀਰ ਸਿੰਘ ਨੇ ਗੱਡੀ ਥੱਲੇ ਆ ਕੇ ਆਤਮ ਹੱਤਿਆ ਕਰ ਲਈ।

ਪਰਿਵਾਰ ਮੁਤਾਬਕ ਪਿੰਡ ਦੇ ਕੁਝ ਲੋਕ ਗ੍ਰੰਥੀ 'ਤੇ 4 ਸਾਲ ਦੀ ਬੱਚੀ ਨਾਲ ਗਲਤ ਹਰਕਤਾਂ ਕਰਨ ਦੇ ਦੋਸ਼ ਲਗਾ ਰਹੇ ਸਨ ਤੇ ਦੋਸ਼ੀਆਂ ਨੇ ਘਰ 'ਚ ਦਾਖਲ ਹੋ ਕੇ ਨਾ ਸਿਰਫ ਉਨ੍ਹਾਂ ਨਾਲ ਕੁੱਟਮਾਰ ਕੀਤੀ, ਸਗੋਂ ਬੁਰੀ ਤਰ੍ਹਾਂ ਜ਼ਲੀਲ ਵੀ ਕੀਤਾ, ਜਿਸ ਤੋਂ ਬਾਅਦ ਗ੍ਰੰਥੀ ਦਲਬੀਰ ਸਿੰਘ ਨੇ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਗ੍ਰੰਥੀ ਦੀ ਮੌਤ ਤੋਂ ਭੜਕੀਆਂ ਸਿੱਖ ਜਥੇਬੰਦੀਆਂ ਨੇ ਇਸ ਮਸਲੇ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਚੁੱਕਣ ਦੀ ਗੱਲ ਕਹੀ, ਉਥੇ ਹੀ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕਰਦਿਆਂ ਸੰਘਰਸ਼ ਦੀ ਚਿਤਾਵਨੀ ਦਿੱਤੀ ਵੀ ਦਿੱਤੀ।

ਦੱਸ ਦੇਈਏ ਕਿ ਅਜੇ ਕੁਝ ਦਿਨ ਪਹਿਲਾਂ ਹੀ ਅੰਮ੍ਰਿਤਸਰ ਦੀ ਇਕ 32 ਸਾਲਾ ਔਰਤ ਨੇ ਗੁਆਂਢੀਆਂ ਤੇ ਸ਼ਰੀਕਾਂ ਵਲੋਂ ਚਰਿੱਤਰ 'ਤੇ ਚੁੱਕੀ ਗਈ ਉਂਗਲੀ ਨੂੰ ਲੈ ਕੇ ਖੁਦਕੁਸ਼ੀ ਕਰ ਲਈ ਸੀ  ਪਰ ਇਸ ਘਟਨਾ ਤੋਂ ਲੱਗਦਾ ਹੈ ਕਿ ਲੋਕਾਂ ਨੇ ਕੋਈ ਸਬਕ ਨਹੀਂ ਲਿਆ। ਅੱਜ ਫਿਰ ਬਿਨਾਂ ਸਬੂਤਾਂ ਦੇ ਲਗਾਏ ਗਏ ਇਲਜ਼ਾਮਾਂ ਨੇ ਇਕ ਘਰ ਨੂੰ ਬਰਬਾਦ ਕਰ ਕੇ ਰੱਖ ਦਿੱਤਾ।

Shyna

This news is Content Editor Shyna