ਗੁਰਦਾਸਪੁਰ ’ਚ 19 ਸਾਲਾਂ ਨੌਜਵਾਨ ਨੇ ਆਪਣੇ ਖੇਤਾਂ ਵਿਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

01/10/2021 6:36:57 PM

ਕਾਹਨੂੰਵਾਨ/ ਗੁਰਦਾਸਪੁਰ (ਸੁਨੀਲ,ਹਰਮਨ): ਕਸਬਾ ਕਾਹਨੂੰਵਾਨ ਦੇ ਇਕ 19 ਸਾਲਾਂ ਨੌਜਵਾਨ ਨੇ ਆਪਣੇ ਹੀ ਖੇਤਾਂ ’ਚ ਰੁੱਖ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਗੌਰਵ ਠਾਕੁਰ ਪੁੱਤਰ ਪਵਨ ਸਿੰਘ ਠਾਕੁਰ ਵਾਸੀ ਕਾਹਨੂੰਵਾਨ ਜੋ ਬੇਅੰਤ ਇੰਜਨੀਅਰਿੰਗ ਕਾਲਜ ਗੁਰਦਾਸਪੁਰ ’ਚ ਬੀ ਟੈੱਕ ਦੀ ਪੜ੍ਹਾਈ ਕਰ ਰਿਹਾ ਸੀ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਅਤੇ ਮਿ੍ਰਤਕ ਦੇ ਪਿਤਾ ਠਾਕੁਰ ਪਵਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਗੌਰਵ ਠਾਕੁਰ 19 ਸਾਲ ਦੀ ਉਮਰ ਦਾ ਸੀ ਅਤੇ ਉਹ ਬੇਅੰਤ ਇੰਜੀਨੀਅਰਿੰਗ ਕਾਲਜ ’ਚ ਬੀ.ਟੈੱਕ ਦੇ ਤੀਸਰੇ ਸਮੈਸਟਰ ਦਾ ਵਿਦਿਆਰਥੀ ਸੀ।

ਇਹ ਵੀ ਪੜ੍ਹੋ: ‘ਪਿਛਲੀਆਂ ਚੋਣਾਂ ਰੱਬ ਦੀ ਸਹੁੰ ਖਾ ਕੇ ਲੜੀਆਂ, ਹੁਣ ਅਗਲੀਆਂ ਚੋਣਾਂ ਕਿਵੇਂ ਲੜਨਗੇ ਕੈਪਟਨ ਸਾਬ੍ਹ’

ਉਨ੍ਹਾਂ ਦੱਸਿਆ ਕਿ ਸ਼ਨੀਵਾਰ ਦੀ ਸ਼ਾਮ ਨੂੰ ਰੋਜ਼ਾਨਾ ਦੀ ਤਰ੍ਹਾਂ ਘਰੋਂ ਕਸਰਤ ਕਰਨ ਲਈ ਨਿਕਲਿਆ ਸੀ। ਪਰ ਜਦੋਂ ਦੇਰ ਸ਼ਾਮ ਤੱਕ ਘਰ ਨਾ ਪਹੁੰਚਿਆ ਤਾਂ ਉਸ ਦੀ ਪਰਿਵਾਰ ਅਤੇ ਮੁਹੱਲਾ ਵਾਸੀਆਂ ਨੇ ਆਲੇ-ਦੁਆਲੇ ਭਾਲ ਕੀਤੀ। ਜਦ ਗੌਰਵ ਕਿਤੇ ਵੀ ਨਾ ਮਿਲਿਆ ਤਾਂ ਇਸ ਦੀ ਗੁੰਮਸ਼ੁਦਗੀ ਦੀ ਸੂਚਨਾ ਥਾਣਾ ਕਾਹਨੂੰਵਾਨ ਦੀ ਪੁਲਸ ਨੂੰ ਦਿੱਤੀ ਗਈ। ਐਤਵਾਰ ਦੀ ਸਵੇਰ ਨੂੰ ਜਦੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਗੌਰਵ ਦੀ ਲਾਸ਼ ਖੇਤਾਂ ’ਚ ਇੱਕ ਰੁੱਖ ਨਾਲ ਲਟਕਦੀ ਵੇਖੀ ਤਾਂ ਉਹ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਇਸ ਦੀ ਸੂਚਨਾ ਥਾਣਾ ਕਾਹਨੂੰਵਾਨ ਦੀ ਪੁਲਸ ਨੂੰ ਦਿੱਤੀ। ਜਿਸ ਉਪਰੰਤ ਥਾਣਾ ਕਾਹਨੂੰਵਾਨ ਦੀ ਪੁਲਸ ਅਡੀਸ਼ਨਲ ਐੱਸ.ਐੱਚ.ਓ. ਸਰਬਜੀਤ ਸਿੰਘ ਦੀ ਅਗਵਾਈ ’ਚ ਪੁਲਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਪਹੁੰਚੀ ਅਤੇ ਉਨ੍ਹਾਂ ਨੇ ਮੌਕੇ ਦੇ ਹਾਲਾਤ ਦੇ ਕੇਸ ਦੀ ਸੂਚਨਾ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਅਤੇ ਹੋਰ ਪੁਲਸ ਅਧਿਕਾਰੀਆਂ ਨੂੰ ਦਿੱਤੀ।

ਇਹ ਵੀ ਪੜ੍ਹੋ: ਕੈਪਟਨ ਵਲੋਂ ਸਿੰਘੂ ਬਾਰਡਰ ’ਤੇ ਹੋਈ ਕਿਸਾਨਾਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਇਸ ਉਪਰੰਤ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਐੱਸ.ਆਈ. ਸੁਖਜੀਤ ਸਿੰਘ ਫੋਰੈਂਸਿਕ ਜਾਂਚ ਦੀ ਟੀਮ ਨੂੰ ਲੈ ਕੇ ਮੌਕੇ ਤੇ ਪੁੱਜੇ। ਇਸ ਮੌਕੇ ਫੋਰੈਂਸਿਕ ਟੀਮ ਦੇ ਅਧਿਕਾਰੀਆਂ ਨੇ ਬਰੀਕੀ ਨਾਲ ਇਸ ਘਟਨਾ ਦੀ ਜਾਂਚ ਕੀਤੀ। ਇਸ ਸਬੰਧੀ ਜਦੋਂ ਐੱਸ.ਐੱਚ.ਓ ਸੁਰਿੰਦਰਪਾਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਗੌਰਵ ਦੇ ਗੁੰਮ ਹੋਣ ਦੀ ਸੂਚਨਾ ਵੀ ਥਾਣੇ ’ਚ ਦਰਜ ਕੀਤੀ ਗਈ ਸੀ ਪਰ ਉਸ ਨੇ ਇਸ ਰੁੱਖ ਨਾਲ ਲਟਕ ਕੇ ਖੁਦਕੁਸ਼ੀ ਕਿਉਂ ਕੀਤੀ ਹੈ ਇਸ ਦੀ ਪੁਲਸ ਵੱਲੋਂ ਜਾਂਚ ਪੜਤਾਲ ਕੀਤੀ ਜਾਵੇਗੀ। ਥਾਣਾ ਕਾਹਨੂੰਵਾਨ ਦੀ ਪੁਲਸ ਵਲੋਂ ਗੌਰਵ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਗੁਰਦਾਸਪੁਰ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਰਾਜੋਆਣਾ ਸਬੰਧੀ ਸੁਖਬੀਰ ਬਾਦਲ ਦਾ ਵੱਡਾ ਬਿਆਨ, ਸਜ਼ਾ ਮੁਆਫ਼ੀ ਲਈ ਕੇਂਦਰ ਨੂੰ ਕੀਤੀ ਅਪੀਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Shyna

Content Editor

Related News