ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
Saturday, May 25, 2019 - 12:08 PM (IST)
 
            
            ਪਟਿਆਲਾ (ਬਖਸ਼ੀ)—ਸਰਕਾਰੀ ਰਜਿੰਦਰਾ ਹਸਪਤਾਲ ਦੇ ਮਾਡਲ ਨਸ਼ਾ ਛੁਡਾਊ ਕੇਂਦਰ 'ਚ ਬੀਤੀ ਰਾਤ ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਘਟਨਾ ਦਾ ਉਸ ਸਮੇਂ ਪਤਾ ਚੱਲਿਆ ਜਦੋਂ ਕਰਮਚਾਰੀ ਉਸ ਨੂੰ ਵੇਖਣ ਲਈ ਗੁਸਲਖ਼ਾਨੇ 'ਚ ਪੁੱਜੇ ਤਾਂ ਉਸ ਨੇ ਪਰਨੇ ਨਾਲ ਫਾਹਾ ਲਿਆ ਹੋਇਆ ਸੀ। ਮ੍ਰਿਤਕ ਦੀ ਪਛਾਣ ਲਵਦੀਪ ਸਿੰਘ (24) ਵਜੋਂ ਹੋਈ ਹੈ। ਕਰਮਚਾਰੀਆਂ ਵੱਲੋਂ ਤੁਰੰਤ ਘਟਨਾ ਸਬੰਧੀ ਸੂਚਨਾ ਮਾਡਲ ਟਾਊਨ ਚੌਕੀ ਪੁਲਸ ਨੂੰ ਦਿੱਤੀ ਗਈ। ਮੌਕੇ 'ਤੇ ਪੁੱਜੀ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੋਰਚਰੀ ਵਿਚ ਪੋਸਟਮਾਰਟਮ ਲਈ ਰਖਵਾ ਦਿੱਤਾ ਗਿਆ ਹੈ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            