ਨੌਜਵਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਆਤਮ-ਹੱਤਿਆ

Tuesday, Mar 06, 2018 - 03:25 AM (IST)

ਨੌਜਵਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਆਤਮ-ਹੱਤਿਆ

ਸ੍ਰੀ ਮੁਕਤਸਰ ਸਾਹਿਬ,  (ਪਵਨ)-  ਗੋਨਿਆਣਾ ਰੋਡ ਦੀ ਸਫੈਦਿਆਂ ਵਾਲੀ ਬਸਤੀ ਨਿਵਾਸੀ ਸਾਢੇ 17 ਸਾਲਾ ਨੌਜਵਾਨ ਬੇਅੰਤ ਸਿੰਘ ਪੁੱਤਰ ਸੁਖਦੇਵ ਸਿੰਘ, ਜੋ ਕਿ ਅਬੋਹਰ ਰੋਡ ਦੀ ਗਲੀ ਨੰ. 3 'ਚ ਸਥਿਤ ਬੁੱਕ ਡਿਪੂ ਵਿਚ ਕੰਮ ਕਰਦਾ ਸੀ, ਨੇ ਜ਼ਹਿਰੀਲੀ ਦਵਾਈ ਨਿਗਲ ਕੇ ਆਤਮ-ਹੱਤਿਆ ਕਰ ਲਈ। 
ਜਾਣਕਾਰੀ ਅਨੁਸਾਰ ਉਕਤ ਨੌਜਵਾਨ ਦੀ ਇਕ ਲੜਕੀ ਨਾਲ ਬੋਲਚਾਲ ਸੀ, ਜੋ ਕਿ ਉਸ ਨੂੰ ਫੋਨ ਵੀ ਕਰਦਾ ਰਹਿੰਦਾ ਸੀ। ਲੜਕੀ ਨੇ ਨੌਜਵਾਨ ਦਾ ਨੰਬਰ ਬਲਾਕ ਕਰ ਦਿੱਤਾ ਸੀ, ਜਿਸ 'ਤੇ ਉਹ ਉਸ ਦੇ ਦਫਤਰ ਪਹੁੰਚ ਗਿਆ ਅਤੇ ਦੋਵਾਂ ਵਿਚ ਬਹਿਸ ਹੋ ਗਈ। 
ਸ਼ਨੀਵਾਰ ਦੀ ਦੁਪਹਿਰ ਨੂੰ ਨੌਜਵਾਨ ਨੇ ਘਰ ਵਿਚ ਜਾ ਕੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ। ਉਸ ਦੀ ਹਾਲਤ ਵਿਗੜਨ ਕਾਰਨ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਿਵਲ ਹਸਪਤਾਲ ਲੈ ਗਏ, ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਸ ਨੂੰ ਫਰੀਦਕੋਟ ਵਿਖੇ ਰੈਫ਼ਰ ਕਰ ਦਿੱਤਾ ਗਿਆ ਅਤੇ ਉੱਥੇ ਇਲਾਜ ਦੌਰਾਨ ਸੋਮਵਾਰ ਨੂੰ ਦੁਪਹਿਰ ਸਮੇਂ ਉਸ ਦੀ ਮੌਤ ਹੋ ਗਈ। ਸਿਟੀ ਥਾਣੇ ਦੇ ਮੁਖੀ ਤੇਜਿੰਦਰਪਾਲ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਮਾਤਾ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦਾ ਲੜਕਾ ਪਿਛਲੇ ਦੋ ਦਿਨਾਂ ਤੋਂ ਕਾਫ਼ੀ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।


Related News