ਆਰਥਿਕ ਤੰਗੀ ਦੇ ਕਾਰਨ ਨੌਜਵਾਨ ਨੇ ਕੀਤੀ ਖੁਦਕੁਸ਼ੀ
Monday, Oct 09, 2017 - 06:48 AM (IST)

ਭੀਖੀ, (ਤਾਇਲ)- ਸਥਾਨਕ ਵਾਰਡ ਨੰ. 5 ਦੇ ਇਕ ਨੌਜਵਾਨ ਵੱਲੋਂ ਆਰਥਿਕ ਤੰਗੀ ਦੇ ਕਾਰਨ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਖਬਰ ਮਿਲੀ ਹੈ। ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਵਾਰਡ ਨੰ. 5 ਦਾ ਰਹਿਣ ਵਾਲਾ ਜਸਪ੍ਰੀਤ ਸਿੰਘ ਪੁੱਤਰ ਜਗਸੀਰ ਸਿੰਘ ਆਰਥਿਕ ਤੰਗੀ ਦੇ ਕਾਰਨ ਪ੍ਰੇਸ਼ਾਨ ਰਹਿੰਦਾ ਸੀ ਤੇ ਬੀਤੀ ਰਾਤ ਉਹ ਕਮਰੇ 'ਚ ਸੁੱਤਾ ਪਿਆ ਸੀ ਤੇ ਉਸ ਨੇ ਫਾਹਾ ਲੈ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਸ ਦਾ ਪਤਾ ਘਰਦਿਆਂ ਨੂੰ ਅੱਜ ਸਵੇਰੇ ਲੱਗਾ। ਉਨ੍ਹਾਂ ਦੱਸਿਆ ਕਿ ਭੀਖੀ ਪੁਲਸ ਨੇ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।