ਸਰਕਾਰੀਆ ਨੇ ਲੁਧਿਆਣਾ ਅਤੇ ਜਲੰਧਰ ''ਚ ਪਾੜ ਪੂਰਨ ਦੇ ਕੰਮ ਦਾ ਲਿਆ ਜਾਇਜ਼ਾ

Thursday, Aug 22, 2019 - 02:06 PM (IST)

ਸਰਕਾਰੀਆ ਨੇ ਲੁਧਿਆਣਾ ਅਤੇ ਜਲੰਧਰ ''ਚ ਪਾੜ ਪੂਰਨ ਦੇ ਕੰਮ ਦਾ ਲਿਆ ਜਾਇਜ਼ਾ

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਰਕਾਰੀਆ ਵਲੋਂ ਬੁੱਧਵਾਰ ਸ਼ਾਮ ਨੂੰ ਲੁਧਿਆਣਾ ਜ਼ਿਲੇ ਦੇ ਪਿੰਡ ਭੋਲੇਵਾਲ ਨੇੜੇ ਸਤਲੁਜ ਦਰਿਆ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ ਲਿਆ ਗਿਆ। ਜਲ ਸਰੋਤ ਮੰਤਰੀ ਨੇ ਜਲੰਧਰ ਦੇ ਪਿੰਡ ਮਿਓਂਵਾਲ ਦਾ ਦੌਰਾ ਕੀਤਾ ਅਤੇ ਉੱਥੇ ਚੱਲ ਰਹੇ ਪਾੜ ਨੂੰ ਪੂਰਨ ਦੇ ਕਾਰਜ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਇਲਾਕਾ ਨਿਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਰਾਹਤ ਕਾਰਜਾਂ 'ਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਾਲੀ ਪੰਜਾਬ ਸਰਕਾਰ ਅਜਿਹੇ ਹਾਲਾਤ ਨਾਲ ਨਜਿੱਠਣ ਲਈ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ ਅਤੇ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਕਾਰਜ ਪਹਿਲਾਂ ਹੀ ਸ਼ੁਰੂ ਕਰ ਦਿੱਤੇ ਗਏ ਹਨ। 


author

Babita

Content Editor

Related News