ਸੁੱਖਾ ਲੰਮੇ ਕਤਲ ’ਚ ਫਰਾਰ ਕੇ.ਟੀ.ਐੱਫ. ਕਾਰਕੁੰਨ ਗ੍ਰਿਫ਼ਤਾਰ, ਡੇਰਾ ਪ੍ਰੇਮੀ ਹੱਤਿਆ ’ਚ ਵਰਤੇ ਹਥਿਆਰ ਬਰਾਮਦ
Tuesday, Jun 01, 2021 - 06:39 PM (IST)
ਚੰਡੀਗੜ੍ਹ/ਮੋਗਾ : ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐੱਫ.) ਦੇ ਦੋ ਕਾਰਕੁਨਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ, ਪੰਜਾਬ ਪੁਲਸ ਨੇ ਉਨ੍ਹਾਂ ਦੇ ਤੀਜੇ ਸਾਥੀ ਕਮਲਜੀਤ ਸ਼ਰਮਾ ਉਰਫ਼ ਕਮਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ ਜੋ ਕਿ ਡੇਰਾ ਪ੍ਰੇਮੀ ਦੇ ਕਤਲ, ਕੇ.ਟੀ.ਐਫ. ਮੁਖੀ ਹਰਦੀਪ ਨਿੱਝਰ ਦੇ ਪਿੰਡ ਵਿਚ ਪੁਜਾਰੀ ’ਤੇ ਗੋਲੀਬਾਰੀ, ਸੁੱਖਾ ਲੰਮਾ ਕਤਲ ਕੇਸ ਅਤੇ ਮੋਗਾ ਦੇ ਸੁਪਰਸ਼ਾਈਨ ਕਤਲ ਕੇਸ ਵਿਚ ਸ਼ਾਮਲ ਮੁੱਖ ਸ਼ੂਟਰਾਂ ਵਿਚੋਂ ਇਕ ਹੈ। ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਲ, ਜੋ ਕਿ ਮੋਗਾ ਦੇ ਪਿੰਡ ਡਾਲਾ ਦਾ ਵਸਨੀਕ ਹੈ, ਨੂੰ ਮੋਗਾ ਪੁਲਸ ਨੇ ਮੋਗਾ ਜ਼ਿਲ੍ਹੇ ਦੇ ਨੱਥੂਵਾਲਾ ਜਦੀਦ ਦੇ ਕੋਲੋਂ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਕੋਲੋਂ ਚਾਰ .315 ਬੋਰ ਪਿਸਤੌਲਾਂ ਨਾਲ 10 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : ਜਲੰਧਰ : ਨੂੰਹ ਨਾਲ ਹੱਦਾਂ ਟੱਪਣ ਵਾਲੇ 80 ਸਾਲਾ ਸਹੁਰੇ ਦੀ ਮਿਲੀ ਲਾਸ਼, ਪਰਿਵਾਰ ਨੇ ਦਿੱਤੇ ਹੋਸ਼ ਉਡਾਉਣ ਵਾਲੇ ਬਿਆਨ
ਦੱਸਣਯੋਗ ਹੈ ਕਿ ਪੁਲਸ ਵੱਲੋਂ 22 ਜੂਨ ਨੂੰ ਕਮਲ ਦੇ ਦੋ ਸਾਥੀ ਲਵਪ੍ਰੀਤ ਸਿੰਘ ਉਰਫ਼ ਰਵੀ ਅਤੇ ਰਾਮ ਸਿੰਘ ਉਰਫ਼ ਸੋਨੂੰ ਨੂੰ ਮੋਗਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਤਿੰਨੇ ਮੁਲਜ਼ਮ ਕੇ.ਟੀ.ਐੱਫ. ਦੇ ਕੈਨੇਡਾ ਅਧਾਰਤ ਮੁਖੀ ਹਰਦੀਪ ਸਿੰਘ ਨਿੱਜਰ, ਜਿਸ ਨੂੰ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂ.ਏ.ਪੀ.ਏ.) ਤਹਿਤ ਅੱਤਵਾਦੀ ਐਲਾਨ ਦਿੱਤਾ ਗਿਆ ਸੀ, ਦੇ ਦਿਸ਼ਾ ਨਿਰਦੇਸ਼ਾਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ। ਡੀਜੀਪੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਉਨ੍ਹਾਂ ਦੇ ਤਿੰਨ ਹੋਰ ਕੇ.ਟੀ.ਐਫ. ਦੇ ਸਹਿ-ਸਾਜ਼ਿਸ਼ਕਰਤਾ/ਮਾਸਟਰ ਮਾਈਡਾਂ ਦੀ ਪਛਾਣ ਅਰਸ਼ਦੀਪ, ਰਮਨਦੀਪ ਅਤੇ ਚਰਨਜੀਤ ਉਰਫ ਰਿੰਕੂ ਬਿਹਲਾ ਵਜੋਂ ਕੀਤੀ ਗਈ ਹੈ, ਜੋ ਸਰੀ (ਬੀਸੀ) ਕੈਨੇਡਾ ਵਿਚ ਛੁਪੇ ਹੋਏ ਹਨ ਅਤੇ ਮੁਕੱਦਮੇ ਅਤੇ ਅਪਰਾਧਿਕ ਕਾਰਵਾਈ ਲਈ ਪੰਜਾਬ ਪੁਲਸ ਉਨ੍ਹਾਂ ਨੂੰ ਭਾਰਤ ਲਿਆਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ : ਤੇਜ਼ ਹਨ੍ਹੇਰੀ ਅਤੇ ਝੱਖੜ ਦੇ ਕਹਿਰ ਨੇ ਵਿਛਾਏ ਦੋ ਘਰਾਂ ’ਚ ਸੱਥਰ, 16 ਸਾਲਾ ਮੁੰਡੇ ਸਣੇ 2 ਦੀ ਮੌਤ
ਉਨ੍ਹਾਂ ਦੱਸਿਆ ਕਿ ਪੁਲਸ ਨੇ ਕਮਲ ਤੋਂ ਇਕ ਮਹਿੰਦਰਾ ਬਲੈਰੋ ਵੀ ਬਰਾਮਦ ਕੀਤੀ ਹੈ, ਜਿਸ ਦੀ ਵਰਤੋਂ ਉਹ ਜਾਅਲੀ ਰਜਿਸਟ੍ਰੇਸ਼ਨ ਨੰਬਰ ਸੀ. ਐਚ 01 ਏਐਫ 601 ਲਗਾ ਕੇ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਮਲ ਕੋਲੋਂ ਤਿੰਨ ਮੋਟਰਸਾਈਕਲਾਂ ਜਿਨ੍ਹਾਂ ਵਿਚ ਹੀਰੋ ਸਪਲੈਂਡਰ (ਪੀਬੀ 05 ਏਜੇ 5965), ਬਜਾਜ ਪਲਸਰ (ਪੀਬੀ 10 ਐੱਫਵਾਈ 4357) ਅਤੇ ਬਜਾਜ ਸੀਟੀ 100 (ਪੀਬੀ 29 ਏਬੀ 2642) ਵੀ ਬਰਾਮਦ ਕੀਤੀਆਂ ਗਈਆਂ ਹਨ, ਜਿਨ੍ਹਾਂ ਨੂੰ ਭਗਤਾ ਭਾਈਕਾ ਵਿਖੇ ਡੇਰਾ ਪ੍ਰੇਮੀ ਦੇ ਕਤਲ, ਫਿਲੌਰ ਵਿਚ ਪੁਜਾਰੀ ’ਤੇ ਗੋਲੀਬਾਰੀ ਅਤੇ ਸੁਪਰਸ਼ਾਈਨ ਕਤਲ ਵਿਚ ਵਰਤਿਆ ਗਿਆ ਸੀ।
ਇਹ ਵੀ ਪੜ੍ਹੋ : ਤਿੰਨ ਮੈਂਬਰ ਕਮੇਟੀ ਸਾਹਮਣੇ ਪੇਸ਼ ਹੋਣ ਤੋਂ ਬਾਅਦ ਮੀਡੀਆ ਸਾਹਮਣੇ ਆਏ ਨਵਜੋਤ ਸਿੱਧੂ, ਦਿੱਤਾ ਵੱਡਾ ਬਿਆਨ
ਐੱਸ. ਐੱਸ. ਪੀ. ਮੋਗਾ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਕਮਲ ਨੂੰ ਇਨ੍ਹਾਂ ਵਰਦਾਤਾਂ ਨੂੰ ਅੰਜ਼ਾਮ ਦੇਣ ਲਈ ਹਵਾਲਾ ਅਤੇ ਵੈਸਟਰਨ ਯੂਨੀਅਨ ਰਾਹੀਂ ਆਪਣੇ ਕੈਨੇਡਾ ਅਧਾਰਤ ਸਾਥੀਆਂ ਵੱਲੋਂ ਵੱਡੀ ਗਿਣਤੀ ਵਿਚ ਪੈਸਾ ਭੇਜਿਆ ਜਾ ਰਿਹਾ ਸੀ। ਕਮਲ ਨੇ ਖੁਲਾਸਾ ਕੀਤਾ ਕਿ ਨਿੱਜਰ ਅਤੇ ਉਸ ਦੇ ਕੈਨੇਡਾ ਦੇ ਤਿੰਨ ਹੋਰ ਸਹਿਯੋਗੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਜੇਕਰ ਉਹ ਅਪਰਾਧ ਕਰਦੇ ਸਮੇਂ ਫੜੇ ਵੀ ਜਾਂਦੇ ਹਨ ਤਾਂ ਉਨ੍ਹਾਂ ਦਾ ਕੇਸ ਨਾਮੀ ਵਕੀਲਾਂ ਨੂੰ ਕੇਸ ਨੂੰ ਸੌਂਪਿਆ ਜਾਵੇਗਾ। ਐੱਸ.ਐੱਸ.ਪੀ. ਗਿੱਲ ਨੇ ਦੱਸਿਆ ਕਿ ਮੁਲਜ਼ਮ ਦੇ ਸਾਥੀ ਲਵਪ੍ਰੀਤ ਸਿੰਘ ਉਰਫ਼ ਰਵੀ ਵੱਲੋਂ ਖੁਲਾਸਾ ਕਰਨ ’ਤੇ ਮੋਗਾ ਪੁਲਸ ਵੱਲੋਂ ਮੋਗਾ ਵਿਖੇ ਸੁਪਰਸ਼ਾਈਨ ਕੱਪੜੇ ਦੇ ਮਾਲਕ ਦੀ ਹੱਤਿਆ ਵਿਚ ਵਰਤੀ ਗਈ 0.32 ਬੋਰ ਦੀ ਪਿਸਤੌਲ ਵੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਮਡੀਊਲ ਤੋਂ ਹੁਣ ਤੱਕ ਕੁੱਲ ਪੰਜ .32 ਬੋਰ ਪਿਸਤੌਲਾਂ, ਸੱਤ .315 ਬੋਰ ਪਿਸਤੌਲਾਂ ਅਤੇ ਇਕ .12 ਬੋਰ ਦੇਸੀ ਪਿਸਤੌਲ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : ਫੌਜ ’ਚ ਤਾਇਨਾਤ ਇਕਲੌਤੇ ਪੁੱਤ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਭੇਜੀ ਆਡੀਓ ’ਚ ਕੀਤਾ ਵੱਡਾ ਖ਼ੁਲਾਸਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?