ਸੁਖਬੀਰ ਤੇ ਹਰਸਿਮਰਤ ਨੇ ਕੀਤੀ ਜੇ. ਪੀ. ਨੱਡਾ ਨਾਲ ਮੁਲਾਕਾਤ

Friday, Jun 28, 2019 - 04:33 PM (IST)

ਸੁਖਬੀਰ ਤੇ ਹਰਸਿਮਰਤ ਨੇ ਕੀਤੀ ਜੇ. ਪੀ. ਨੱਡਾ ਨਾਲ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਡਾ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਦੇ ਪ੍ਰਭਾਰੀ ਬਲਵਿੰਦਰ ਸਿੰਘ ਭੂੰਦੜ ਵੀ ਮੌਜੂਦ ਸਨ। ਇਸ ਮੁਲਾਕਾਤ ਤੋਂ ਬਾਅਦ ਸੁਖਬੀਰ ਅਤੇ ਹਰਸਿਮਰਤ ਬਾਦਲ ਨੇ ਮੀਡੀਆ ਸਾਹਮਣੇ ਕੋਈ ਬਿਆਨ ਨਹੀਂ ਦਿੱਤਾ ਪਰ ਇਹ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ ਇਸ ਮੁਲਾਕਾਤ ਦੌਰਾਨ ਹਰਿਆਣਾ 'ਚ ਵਿਧਾਨ ਸਭਾ ਚੋਣਾਂ 'ਚ ਸੀਟਾਂ ਦੀ ਵੰਡੀ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੁਲਾਕਾਤ ਦੌਰਾਨ ਹੋਰ ਵੀ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਗਈ ਹੈ।


author

Babita

Content Editor

Related News