ਸੁਖਬੀਰ ਤੇ ਹਰਸਿਮਰਤ ਨੂੰ ਬਦਨਾਮ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੇ SHO ਖਿਲਾਫ ਸ਼ਿਕਾਇਤ ਦਰਜ ਕਰਵਾਈ

Friday, Feb 28, 2020 - 12:29 AM (IST)

ਲੁਧਿਆਣਾ,(ਪਾਲੀ)-ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਪੁਲਸ ਨਾਲ ਮੁਲਾਕਾਤ ਕੀਤੀ ਅਤੇ ਫਿਰੋਜ਼ਪੁਰ ਜ਼ਿਲੇ 'ਚ ਤਾਇਨਾਤ ਪੰਜਾਬ ਪੁਲਸ ਦੇ ਐੱਸ. ਐੱਚ. ਓ. ਖਿਲਾਫ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੂੰ ਬਦਨਾਮ ਕਰਨ ਲਈ ਸ਼ਿਕਾਇਤ ਦਰਜ ਕਰਵਾਈ। ਅਕਾਲੀ ਨੇਤਾਵਾਂ ਨੇ ਐੱਸ. ਐੱਚ. ਓ. ਖਿਲਾਫ ਸੂਚਨਾ ਅਤੇ ਟੈਕਨਾਲੋਜੀ ਐਕਟ ਅਤੇ ਹੋਰਨਾਂ ਅਪਰਾਧਾਂ ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ।
ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵਿਚ ਲੀਗਲ ਵਿੰਗ ਦੇ ਪ੍ਰਧਾਨ ਪਰਉਪਕਾਰ ਸਿੰਘ ਘੁੰਮਣ, ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਰਣਜੀਤ ਸਿੰਘ ਢਿੱਲੋਂ, ਜਗਬੀਰ ਸਿੰਘ ਸੋਖੀ, ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਅਤੇ ਹੋਰ ਸ਼ਾਮਲ ਸਨ। ਪਰਉਪਕਾਰ ਸਿੰਘ ਘੁੰਮਣ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਘੱਲ ਕਲਾਂ ਵਿਖੇ ਤਾਇਨਾਤ ਐੱਸ. ਐੱਚ. ਓ. ਜਗਤਾਰ ਸੰਧੂ ਨੇ ਵੱਖ-ਵੱਖ ਵਟਸਐਪ ਗਰੁੱਪਾਂ ਵਿਚ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੇ ਖਿਲਾਫ ਇਤਰਾਜ਼ਯੋਗ ਵੀਡੀਓ ਭੇਜੇ ਸਨ ਅਤੇ ਉਨ੍ਹਾਂ ਨੂੰ ਬਦਨਾਮ ਕੀਤਾ ਹੈ। ਐੱਸ. ਐੱਚ. ਓ. ਨੇ ਸਾਜ਼ਿਸ਼ ਨਾਲ ਆਈ. ਟੀ. ਐਕਟ ਦੀ ਦੁਰਵਰਤੋਂ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪੁਲਸ ਖਿਲਾਫ ਸ਼ਿਕਾਇਤ ਦਰਜ ਕਰਵਾਈ ਅਤੇ ਐੱਸ. ਐੱਚ. ਓ. ਖਿਲਾਫ ਕੇਸ ਦੀ ਮੰਗ ਕੀਤੀ ਹੈ। ਯੂਥ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਪਹਿਲਾਂ ਵੀ ਇਕ ਵਿਅਕਤੀ ਨੇ ਸੋਸ਼ਲ ਮੀਡੀਆ ਰਾਹੀਂ ਅਕਾਲੀ ਦਲ ਦੇ ਪ੍ਰਧਾਨ ਨੂੰ ਬਦਨਾਮ ਕੀਤਾ ਸੀ ਅਤੇ ਜਦੋਂ ਅਕਾਲੀ ਦਲ ਦੇ ਕਾਨੂੰਨੀ ਵਿੰਗ ਨੇ ਕਾਨੂੰਨੀ ਕਾਰਵਾਈ ਕੀਤੀ ਤਾਂ ਉਸ ਵਿਅਕਤੀ ਨੇ ਮੁਆਫੀ ਮੰਗੀ ਹੈ। ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਪਾਰਟੀ ਸੋਸ਼ਲ ਮੀਡੀਆ 'ਤੇ ਕਿਸੇ ਵੀ ਤਰ੍ਹਾਂ ਦੀ ਮਾਣਹਾਨੀ ਬਰਦਾਸ਼ਤ ਨਹੀਂ ਕਰੇਗੀ ਅਤੇ ਕਾਨੂੰਨੀ ਲੜਾਈ ਲੜੇਗੀ।


Related News