ਸੁਖਬੀਰ ਤੇ ਹਰਸਿਮਰਤ ਬਾਦਲ ਦਾ ਅੰਮ੍ਰਿਤਸਰ ਦੌਰਾ ਮੁਲਤਵੀ

Sunday, Sep 20, 2020 - 07:28 PM (IST)

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੇ 21 ਸਤੰਬਰ ਨੂੰ ਅੰਮ੍ਰਿਤਸਰ ਦੌਰੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਇਸ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਾ ਸੀ।
ਇਹ ਦੌਰਾ ਅੱਜ ਰਾਜ ਸਭਾ 'ਚ ਵਾਪਰੇ ਘਟਨਾਕ੍ਰਮ ਕਾਰਨ ਮੁਲਤਵੀ ਕੀਤਾ ਗਿਆ ਹੈ। ਇਸ ਘਟਨਾਕ੍ਰਮ ਮਗਰੋਂ ਅਕਾਲੀ ਦਲ ਪ੍ਰਧਾਨ ਨੇ ਰਾਸ਼ਟਰਪਤੀ ਨੂੰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਹਿੱਤ 'ਚ ਖੇਤੀਬਾੜੀ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ ਵਾਸਤੇ ਆਖਿਆ ਸੀ।
ਇਸ ਗੱਲ ਦੀ ਜਾਣਕਾਰੀ ਦਿੰਦਿੰਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸ੍ਰੀਮਤੀ ਹਰਸਿਮਰਤ ਬਾਦਲ ਦੇ ਪ੍ਰੋਗਰਾਮ 'ਚ ਤਬਦੀਲੀ ਰਾਜ ਸਭਾ 'ਚ ਵਾਪਰੇ ਘਟਨਾਕ੍ਰਮ ਤੇ ਬਿੱਲਾਂ ਨੂੰ ਧਵਨੀ ਮਤ ਨਾਲ ਪਾਸ ਕਰਨ ਦੇ ਮੱਦੇਨਜ਼ਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਵੇਂ ਪ੍ਰੋਗਰਾਮ ਬਾਰੇ ਜਾਣਕਾਰੀ ਆਉਂਦੇ ਸਮੇਂ ਵਿਚ ਦਿੱਤੀ ਜਾਵੇਗੀ।


Bharat Thapa

Content Editor

Related News