75ਵੇਂ ਆਜ਼ਾਦੀ ਦਿਹਾੜੇ 'ਤੇ ਸੁਖਬੀਰ-ਹਰਸਿਮਰਤ ਬਾਦਲ ਨੇ ਦਿੱਤੀ ਵਧਾਈ, ਸ਼ਹੀਦਾਂ ਦੀ ਕੁਰਬਾਨੀ ਨੂੰ ਕੀਤਾ ਯਾਦ

08/15/2022 9:10:15 AM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਵੱਲੋਂ ਪੰਜਾਬ ਸਮੇਤ ਦੇਸ਼ ਵਾਸੀਆਂ ਨੂੰ 75ਵੇਂ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਹਨ। ਇਸ ਮੌਕੇ ਟਵੀਟ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਸਾਨੂੰ ਸਾਡੀ ਆਜ਼ਾਦੀ ਦਾ ਹੱਕ ਦਿਵਾਉਣ ਲਈ ਸਾਡੇ ਆਜ਼ਾਦੀ ਘੁਲਾਟੀਆਂ ਨੇ ਅਣਗਿਣਤ ਦੁੱਖ ਝੱਲੇ।

ਇਹ ਵੀ ਪੜ੍ਹੋ : ਪੰਜਾਬ ਦੇ ਸਾਰੇ ਅਜਾਇਬਘਰਾਂ ’ਚ ਭਲਕੇ ਐਂਟਰੀ ਹੋਵੇਗੀ ਮੁਫ਼ਤ : ਅਨਮੋਲ ਗਗਨ ਮਾਨ

ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੂੰ ਸਤਿਕਾਰ ਨਾਲ ਯਾਦ ਕਰਨ ਅਤੇ ਸਨਮਾਨ ਭੇਂਟ ਕਰਨ ਦਾ ਦਿਨ ਹੈ। ਸੁਖਬੀਰ ਨੇ ਕਿਹਾ ਕਿ ਆਓ, ਅਣਥੱਕ ਕੁਰਬਾਨੀਆਂ ਨਾਲ ਹਾਸਲ ਕੀਤੀ ਸ਼ਾਂਤੀ, ਸਮਾਜਿਕ ਸਦਭਾਵਨਾ ਅਤੇ ਭਾਈਚਰਕ ਸਾਂਝ ਦੀ ਰਾਖੀ ਕਰਨ ਦਾ ਅਹਿਦ ਲਈਏ।

ਇਹ ਵੀ ਪੜ੍ਹੋ : ਪੰਜਾਬ ਦੀ 'ਆਪ' ਸਰਕਾਰ ਵੱਲੋਂ ਆਜ਼ਾਦੀ ਦਿਹਾੜੇ ਦੀ ਸਮੂਹ ਦੇਸ਼ ਵਾਸੀਆਂ ਨੂੰ ਵਧਾਈ

ਹਰਸਿਮਰਤ ਬਾਦਲ ਨੇ ਵੀ ਟਵੀਟ ਕਰਦਿਆਂ ਕਿਹਾ ਹੈ ਕਿ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਯਤਨਾਂ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ 'ਚ ਸਾਹ ਲੈ ਰਹੇ ਹਾਂ। ਆਓ, ਉਨ੍ਹਾਂ ਦੀਆਂ ਦਿੱਤੀਆਂ ਕੁਰਬਾਨੀਆਂ ਲਈ ਉਨ੍ਹਾਂ ਨੂੰ ਸਲਾਮ ਕਰੀਏ ਅਤੇ ਧੰਨਵਾਦ ਕਰੀਏ, ਜਿਨ੍ਹਾਂ ਨੇ ਅਣਥੱਕ ਸੰਘਰਸ਼ ਕਰਕੇ ਸਾਨੂੰ ਸਾਡਾ ਅੱਜ ਦਿੱਤਾ। ਆਜ਼ਾਦੀ ਦਿਵਸ ਮੁਬਾਰਕ।

PunjabKesari
 

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News