ਅਕਾਲੀ ਵਰਕਰਾਂ 'ਤੇ ਦਰਜ ਮਾਮਲੇ ਦੇ ਖਿਲਾਫ ਧਰਨੇ 'ਤੇ ਬੈਠੇ ਸੁਖਬੀਰ ਅਤੇ ਮਜੀਠੀਆ
Friday, Dec 08, 2017 - 12:27 PM (IST)

ਫਿਰੋਜ਼ਪੁਰ (ਕੁਮਾਰ) - ਮੱਲਾਂਵਾਲਾ 'ਚ ਅਕਾਲੀ ਦਲ ਅਤੇ ਕਾਂਗਰਸ ਵਰਕਰਾਂ ਵਿਚਕਾਰ ਹੋਈ ਫਾਇਰਿੰਗ ਅਤੇ ਪੱਥਰਬਾਜ਼ੀ ਤੋਂ ਬਾਅਦ ਅਕਾਲੀਆਂ 'ਤੇ ਮਾਮਲਾ ਦਰਜ ਕਰਨ ਦੇ ਵਿਰੋਧ 'ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮਜੀਤ ਸਿੰਘ ਮਜੀਠੀਆ ਅਕਾਲੀ ਵਰਕਰਾਂ ਨਾਲ ਮਿਲ ਕੇ ਧਰਨਾ ਦਿੱਤਾ।
ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਜ਼ਿਲੇ ਦੇ ਮੱਲਾਂਵਾਲਾ ਅਤੇ ਮੱਖੂ ਨਗਰ ਪੰਚਾਇਤ ਦੀਆਂ ਚੋਣਾਂ ਲਈ ਬੁੱਧਵਾਰ ਨੂੰ ਕਾਂਗਰਸ ਪਾਰਟੀ ਦੇ ਆਗੂਆਂ ਨੇ ਸਥਾਨਕ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਸ਼ੈਅ 'ਤੇ ਨਾਮਜ਼ਦਗੀ ਪੱਤਰ ਦਾਖਲ ਨਾ ਕਰਵਾਉਣ ਅਤੇ ਨੋ-ਡਯੂਜ ਲੈਣ ਲਈ ਅਬਜ਼ਰਵਰ ਨੂੰ ਮਿਲਣ ਜਾ ਰਹੇ ਸਨ। ਉਨ੍ਹਾਂ ਨੂੰ ਮਾਰਨ ਲਈ ਕਾਂਗਰਸੀਆਂ ਨੇ ਉਨ੍ਹਾਂ 'ਤੇ ਫਾਇਰਿੰਗ ਕਰ ਦਿੱਤੀ। ਇਸ ਨਾਲ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਅਵਤਾਰ ਸਿੰਘ ਜ਼ੀਰਾ ਅਤੇ ਵਰਦੇਵ ਸਿੰਘ ਨੋਨੀ ਮਾਨ ਜ਼ਖਮੀ ਹੋ ਗਏ ਅਤੇ ਇਸ ਗੱਲ ਦਾ ਪੁਖਤਾ ਸਬੂਤ ਮੈਮੋਰੰਡਮ ਸਮੇਤ ਕਮਿਸ਼ਨਰ ਨੂੰ ਸੌਂਪ ਦਿੱਤਾ ਗਿਆ ਹੈ।
ਜ਼ੀਰਾ ਤੋਂ ਕਾਂਗਰਸ ਪਾਰਟੀ ਦੇ ਮੌਜੂਦਾ ਆਗੂ ਇਸ ਘਟਨਾ ਦੇ ਸਮੇਂ ਮੌਕੇ 'ਤੇ ਮੌਜੂਦ ਸਨ। ਇਸ ਮਾਮਲੇ 'ਚ ਪੁਲਸ ਨੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ, ਸਾਬਕਾ ਅਕਾਲੀ ਵਿਧਾਇਕ ਹਰੀ ਸਿੰਘ ਜ਼ੀਰਾ ਦੇ ਪੁੱਤਰ ਅਵਤਾਰ ਸਿੰਘ ਮੀਣਾ, ਵਰਦੇਵ ਸਿੰਘ ਨੋਨੀ ਮਾਨ ਦੇ ਖਿਲਾਫ ਮਾਮਲਾ ਦਰਜ ਕਰ ਦਿੱਤਾ ਸੀ। ਇਸ ਗੱਲ ਦਾ ਵਿਰੋਧ ਕਰਨ ਲਈ ਸੁਖਬੀਰ ਸਿੰਘ ਬਾਦਲ, ਬਿਕਰਮਜੀਤ ਸਿੰਘ ਮਜੀਠੀਆ ਐੱਸ. ਐੱਸ. ਪੀ. ਦਫਤਰ ਦੇ ਸਾਹਮਣੇ ਆਪਣੇ ਅਕਾਲੀ ਵਰਕਰਾਂ ਨਾਲ ਧਰਨੇ 'ਤੇ ਬੈਠ ਗਏ ਹਨ।