ਪੰਜਾਬ ''ਚ ਬਣਨਗੇ ਦੋ ਨਵੇਂ ਜ਼ਿਲ੍ਹੇ! ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ ਐਲਾਨ

Wednesday, Mar 18, 2026 - 02:26 PM (IST)

ਪੰਜਾਬ ''ਚ ਬਣਨਗੇ ਦੋ ਨਵੇਂ ਜ਼ਿਲ੍ਹੇ! ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ ਐਲਾਨ

ਜਗਰਾਓਂ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ  ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਜਗਰਾਓਂ ਤੇ ਖੰਨਾ ਨੂੰ ਵੱਖਰਾ ਜ਼ਿਲ੍ਹਾ ਬਣਾਇਆ ਜਾਵੇਗਾ। ਉਨ੍ਹਾਂ ਕੁਝ ਦਿਨ ਪਹਿਲਾਂ ਵੀ ਇਕ ਰੈਲੀ ਦੌਰਾਨ ਇਸ ਗੱਲ ਦਾ ਐਲਾਨ ਕੀਤਾ ਸੀ ਤੇ ਅੱਜ ਜਗਰਾਓਂ ਵਿਚ 'ਪੰਜਾਬ ਬਚਾਓ ਰੈਲੀ' ਦੌਰਾਨ ਸੰਬੋਧਨ ਕਰਦਿਆਂ ਵੀ ਇਹ ਐਲਾਨ ਦੁਹਰਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਹਰ ਜ਼ਿਲ੍ਹੇ ਲਈ ਐਲਾਨੇ ਕਾਲਜਾਂ ਤਹਿਤ ਜਗਰਾਓਂ ਵਿਚ ਵੀ ਮੈਡੀਕਲ, ਵੈਟਨਰੀ ਤੇ ਸਕਿੱਲ ਕਾਲਜ ਖੋਲ੍ਹਣ ਦਾ ਐਲਾਨ ਕੀਤਾ। 

ਇਸ ਮੌਕੇ ਉਨ੍ਹਾਂ ਸਾਬਕਾ ਵਿਧਾਇਕ ਐੱਸ. ਆਰ. ਕਲੇਰ ਨੂੰ ਇਸ਼ਾਰਿਆਂ-ਇਸ਼ਾਰਿਆਂ ਵਿਚ ਉਮੀਦਵਾਰ ਵੀ ਐਲਾਨ ਦਿੱਤਾ ਤੇ ਆਖਿਆ ਕਿ ਉਹ 25 ਤੋਂ 30 ਹਜ਼ਾਰ ਵੋਟਾਂ ਨਾਲ ਜਿੱਤਣਗੇ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਹਲਕੇ ਦੇ ਲੋਕਾਂ ਨੂੰ ਪੰਜਾਬ ਲਈ ਆਪਣਾ ਵਿਜ਼ਨ ਵੀ ਦੱਸਿਆ। ਇਸ ਵਿਚ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਦੇਣਾ, ਨੌਜਵਾਨਾਂ ਨੂੰ ਪੜ੍ਹਾਈ ਤੇ ਰੋਜ਼ਗਾਰ ਦੇ ਵੱਧ ਮੌਕੇ ਦੇਣਾ, ਕਬੱਡੀ ਵਿਸ਼ਵ ਕੱਪ ਤੇ ਹੋਰ ਖੇਡ ਮੁਕਾਬਲੇ ਕਰਵਾਉਣਾ ਤੇ ਬੁਢਾਪਾ ਪੈਨਸ਼ਨ ਨੂੰ ਵਧਾਉਣਾ ਮੁੱਖ ਹਨ। ਇਸ ਦੇ ਨਾਲ ਹੀ ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵੀ ਤਿੱਖੇ ਨਿਸ਼ਾਨੇ ਵਿੰਨ੍ਹੇ। 


author

Anmol Tagra

Content Editor

Related News