ਸੁਖਬੀਰ ਨੇ ਪਾਰਟੀ ਦੇ 7 ਹੋਰ ਨਵੇਂ ਜ਼ਿਲਾ ਪ੍ਰਧਾਨ ਐਲਾਨੇ

12/01/2017 7:13:05 AM

ਚੰਡੀਗੜ੍ਹ ਬਿਊਰੋ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਲ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਅੱਜ ਪਾਰਟੀ ਦੇ 7 ਹੋਰ ਜ਼ਿਲਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਅੱਜ ਜਿਨ੍ਹਾਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਜ਼ਿਲਾ ਪ੍ਰਧਾਨ ਬਣਾਇਆ ਗਿਆ ਹੈ, ਉਨ੍ਹਾਂ ਵਿਚ ਐੱਨ. ਕੇ. ਸ਼ਰਮਾ ਵਿਧਾਇਕ ਨੂੰ ਜ਼ਿਲਾ ਮੋਹਾਲੀ, ਗੁਰਪਾਲ ਸਿੰਘ ਗਰੇਵਾਲ ਨੂੰ ਜ਼ਿਲਾ ਫਾਜ਼ਿਲਕਾ (ਦਿਹਾਤੀ), ਪਰਮਜੀਤ ਸਿੰਘ ਲੱਖੇਵਾਲ ਨੂੰ ਜ਼ਿਲਾ ਰੋਪੜ, ਕੁਲਵੰਤ ਸਿੰਘ ਮੰਨਣ ਨੂੰ ਜਲੰਧਰ (ਸ਼ਹਿਰੀ), ਜਥੇਦਾਰ ਜਗੀਰ ਸਿੰਘ ਵਡਾਲਾ ਨੂੰ ਜ਼ਿਲਾ ਕਪੂਰਥਲਾ, ਰੋਹਿਤ ਕੁਮਾਰ ਮੋਂਟੂ ਵੋਹਰਾ ਨੂੰ ਫਿਰੋਜ਼ਪੁਰ (ਸ਼ਹਿਰੀ) ਅਤੇ ਕੁਲਵੰਤ ਸਿੰਘ ਕੀਤੂ ਨੂੰ ਜ਼ਿਲਾ ਬਰਨਾਲਾ ਦਾ ਪ੍ਰਧਾਨ ਬਣਾਇਆ ਗਿਆ ਹੈ। ਬਾਦਲ ਨੇ ਦੱਸਿਆ ਕਿ ਪਾਰਟੀ ਦੇ ਬਾਕੀ ਜਥੇਬੰਦਕ ਢਾਂਚੇ ਦਾ ਐਲਾਨ ਵੀ ਆਉਂਦੇ ਕੁਝ ਦਿਨਾਂ ਵਿਚ ਕਰ ਦਿੱਤਾ ਜਾਵੇਗਾ।