ਸੁਖਬੀਰ ਬਾਦਲ ''ਤੇ ਹੋਏ ਹਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਵੱਡੀ ਕਾਰਵਾਈ
Wednesday, Dec 04, 2024 - 06:56 PM (IST)
ਚੰਡੀਗੜ੍ਹ : ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਦੌਰਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਘਟਨਾ ਦੇ ਸੰਬੰਧ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਪੰਜਾਬ ਪੁਲਸ ਨੇ ਅੱਜ ਇਕ ਵੱਡੀ ਵਾਰਦਾਤ ਹੋਣੋ ਰੋਕੀ ਹੈ। ਪੰਜਾਬ ਪੁਲਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ 'ਤੇ ਹੋਏ ਹਮਲੇ ਮਗਰੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
ਪੁਲਸ ਨੇ ਆਪਣੀ ਮੁਸਤੈਦੀ ਨਾਲ ਮੌਕੇ 'ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ। ਮੈਂ ਪੁਲਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਮੈਂ ਪੁਲਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਬਾਹਰ ਸੁਖਬੀਰ ਬਾਦਲ 'ਤੇ ਗੋਲੀ ਚਲਾਉਣ ਵਾਲੇ ਨੂੰ ਲੈ ਕੇ ਵੱਡਾ ਖ਼ੁਲਾਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e