ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਜਥੇਬੰਦਕ ਢਾਂਚੇ ''ਚ ਵਾਧਾ

Friday, May 10, 2019 - 05:55 PM (IST)

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਜਥੇਬੰਦਕ ਢਾਂਚੇ ''ਚ ਵਾਧਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਇਸ ਵਿਚ ਅਹਿਮ ਨਿਯੁਕਤੀਆਂ ਕੀਤੀਆਂ ਹਨ। ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਜਲੰਧਰ ਤੋਂ ਵਾਲਮੀਕਿ ਭਾਈਚਾਰੇ ਦੇ ਆਗੂ ਚੰਦਨ ਗਰੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਅਤੇ ਮਨਜੀਤ ਸਿੰਘ ਅਵਾਦਾਨ ਨੂੰ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। 
ਇਸੇ ਤਰਾਂ ਹਾਲ ਹੀ ਵਿਚ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਈ ਬੀਬੀ ਅਮਨਦੀਪ ਕੌਰ ਗੋਸਲ ਨੂੰ ਇਸਤਰੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।


author

Gurminder Singh

Content Editor

Related News