ਸੁਖਬੀਰ ਬਾਦਲ ਨੇ ਵਿਸਾਖੀ ਤਕ ਸਾਰੀਆਂ ਰੈਲੀਆਂ ਕੀਤੀਆਂ ਰੱਦ

Friday, Mar 13, 2020 - 12:03 AM (IST)

ਸੁਖਬੀਰ ਬਾਦਲ ਨੇ ਵਿਸਾਖੀ ਤਕ ਸਾਰੀਆਂ ਰੈਲੀਆਂ ਕੀਤੀਆਂ ਰੱਦ

ਚੰਡੀਗੜ੍ਹ,(ਬਿਊਰੋ)– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀਰਵਾਰ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਵਜੋਂ ਵਿਸਾਖੀ (13 ਅਪ੍ਰੈਲ) ਤੱਕ ਪਾਰਟੀ ਦੀਆਂ ਸਾਰੀਆਂ ਰੈਲੀਆਂ ਰੱਦ ਕਰਨ ਦਾ ਐਲਾਨ ਕੀਤਾ ਹੈ।
ਇਸ ਤੋਂ ਪਹਿਲਾਂ ਅਕਾਲੀ ਦਲ ਪ੍ਰਧਾਨ ਨੇ 21 ਮਾਰਚ ਤਕ ਹੋਣ ਵਾਲੀਆਂ ਸਾਰੀਆਂ ਰੈਲੀਆਂ ਰੱਦ ਕਰਨ ਦਾ ਐਲਾਨ ਕੀਤਾ ਸੀ। ਹੁਣ ਮਾਹਿਰਾਂ ਵੱਲੋਂ ਦਿੱਤੀ ਰਾਏ ਕਿ ਵੱਡੇ ਇਕੱਠਾਂ ਤੋਂ ਹਰ ਹਾਲਤ ਵਿਚ ਬਚਣਾ ਚਾਹੀਦਾ ਹੈ, ਨੂੰ ਧਿਆਨ ਵਿਚ ਰੱਖਦਿਆਂ 13 ਅਪ੍ਰੈਲ ਤਕ ਪਾਰਟੀ ਦੀਆਂ ਰੈਲੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਬਾਦਲ ਨੇ ਕਿਹਾ ਕਿ ਪਾਰਟੀ ਵੱਲੋਂ 13 ਅਪ੍ਰੈਲ ਤੋਂ ਬਾਅਦ ਕੋਰੋਨਾ ਵਾਇਰਸ ਦੇ ਖਤਰੇ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਉਸ ਤੋਂ ਬਾਅਦ 'ਰੋਸ ਰੈਲੀਆਂ' ਦੀ ਨਵੀਂ ਸਮਾਂ-ਸੂਚੀ ਜਾਰੀ ਕੀਤੀ ਜਾਵੇਗੀ। ਇਹ ਰੈਲੀਆਂ ਕਾਂਗਰਸ ਪਾਰਟੀ ਵੱਲੋਂ ਚੋਣ ਵਾਅਦਿਆਂ 'ਤੇ ਲੋਕਾਂ ਨਾਲ ਕੀਤੇ ਵਿਸ਼ਵਾਸਘਾਤ ਅਤੇ ਕਾਂਗਰਸ ਸਰਕਾਰ ਦੀ ਹਰ ਮੋਰਚੇ 'ਤੇ ਨਾਕਾਮੀ ਖਿਲਾਫ ਜਨਤਾ ਨੂੰ ਲਾਮਬੰਦ ਕਰਨ ਲਈ ਕੀਤੀਆਂ ਜਾ ਰਹੀਆਂ ਸਨ। ਅਕਾਲੀ ਦਲ ਪ੍ਰਧਾਨ ਦੀਆਂ ਜ਼ਿਲਾ ਪੱਧਰੀ ਆਗੂਆਂ ਨਾਲ ਇਹ ਮੀਟਿੰਗਾਂ 14, 17, 18, 19 ਅਤੇ 20 ਮਾਰਚ ਨੂੰ ਹੋਣੀਆਂ ਤੈਅ ਸਨ। ਇਨ੍ਹਾਂ ਮੀਟਿੰਗਾਂ ਬਾਰੇ ਨਵੀਆਂ ਤਰੀਕਾਂ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ।


Related News