ਬਾਦਲ ਪਰਿਵਾਰ ਸਿਰੇ ਦਾ ਗਪੌੜੀ : ਰਾਜਾ ਵੜਿੰਗ

Wednesday, May 15, 2019 - 04:37 PM (IST)

ਬਾਦਲ ਪਰਿਵਾਰ ਸਿਰੇ ਦਾ ਗਪੌੜੀ : ਰਾਜਾ ਵੜਿੰਗ

ਮਾਨਸਾ (ਮਿੱਤਲ) : ਸਮੁੱਚਾ ਪੰਜਾਬ ਜਾਣਦਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਮੇਤ ਸਮੁੱਚਾ ਪਰਿਵਾਰ ਸਿਰੇ ਦਾ ਗਪੌੜੀ ਹੈ ਪਰ ਉਹ ਅੱਜ ਕੈਪਟਨ ਅਮਰਿੰਦਰ ਅਤੇ ਉਨ੍ਹਾਂ ਨੂੰ ਗੱਪੀ ਆਖ ਕੇ ਲੋਕਾਂ ਦੀਆਂ ਵੋਟਾਂ ਵਟੋਰਨ ਦੇ ਚੱਕਰ ਵਿਚ ਹਨ। ਇਸ ਗੱਲ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਾਨਸਾ ਜ਼ਿਲੇ 'ਚ ਵੱਖ-ਵੱਖ ਥਾਵਾਂ 'ਤੇ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਵਿਚ ਆਪਣੀ ਸੰਭਾਵੀ ਹਾਰ ਨੂੰ ਦੇਖਦਿਆਂ ਅਕਾਲੀ ਬੌਖਲਾਹਟ ਵਿਚ ਆ ਕੇ ਗਲਤ ਬਿਆਨਬਾਜ਼ੀ ਤੇ ਉਤਰ ਆਏ ਹਨ ਪਰ ਪੰਜਾਬ ਦੇ ਲੋਕ ਹੁਣ ਅਕਾਲੀਆਂ ਦੀਆਂ ਗਿੱਦੜ ਚਾਲਾਂ ਵਿਚ ਨਹੀਂ ਆਉਣਗੇ। 
ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਲਗਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਸਿਰਫ ਅਮੀਰਾਂ ਨੂੰ ਫਾਇਦਾ ਪਹੁੰਚਾਇਆ ਹੈ, ਗਰੀਬਾਂ ਲਈ ਕੁਝ ਨਹੀਂ ਕੀਤਾ। ਮੋਦੀ ਦਾ ਗ਼ਰੀਬਾਂ ਦੇ ਖ਼ਾਤੇ ਵਿਚ 15-15 ਲੱਖ ਰੁਪਏ ਭੇਜਣ ਦਾ ਦਾਅਵਾ ਵੀ ਝੂਠਾ ਸਾਬਤ ਹੋਇਆ ਹੈ। ਮੋਦੀ ਸਰਕਾਰ ਨੇ ਨੋਟਬੰਦੀ ਤੇ ਗੱਬਰ ਸਿੰਘ ਟੈਕਸ ਲਗਾ ਕੇ ਸਭ ਤੋਂ ਵੱਡੀ ਗਲਤੀ ਕੀਤੀ। ਰਾਹੁਲ ਨੇ ਕਿਹਾ ਕਿ ਨੋਟਬੰਦੀ ਜੇ ਕਾਲੇ ਧਨ ਖਿਲਾਫ ਲੜਾਈ ਸੀ ਤਾਂ ਗਰੀਬ ਲੋਕ ਲਾਈਨਾਂ ਵਿਚ ਖੜ੍ਹੇ ਕਿਉਂ ਦਿਖਾਈ ਦਿੱਤੇ।


author

Gurminder Singh

Content Editor

Related News