ਸੁਖਬੀਰ ਬਾਦਲ ’ਤੇ ਹਮਲਾ ਕੈਪਟਨ ਦੀ ਨਲਾਇਕੀ ਦਾ ਸਬੂਤ : ਮਜੀਠੀਆ

Thursday, Feb 04, 2021 - 11:50 AM (IST)

ਸੁਖਬੀਰ ਬਾਦਲ ’ਤੇ ਹਮਲਾ ਕੈਪਟਨ ਦੀ ਨਲਾਇਕੀ ਦਾ ਸਬੂਤ : ਮਜੀਠੀਆ

ਬਾਬਾ ਬਕਾਲਾ ਸਾਹਿਬ (ਰਾਕੇਸ਼) - ਕਾਂਗਰਸ ਦੇ ਹੁੱਲੜਬਾਜ਼ਾਂ ਵੱਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲਾ ਕਰਨਾ ਕੈਪਟਨ ਅਮਰਿੰਦਰ ਸਿੰਘ ਦੀ ਨਲਾਇਕੀ ਦਾ ਸਬੂਤ ਹੈ। ਪੰਜਾਬ ਵਿਚ ਜੰਗਲ ਰਾਜ ਦੇ ਚਲਦਿਆਂ ਕੋਈ ਵੀ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀ ਕਰ ਰਿਹਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਜਥੇਦਾਰ ਬਲਜੀਤ ਸਿੰਘ ਜਲਾਲਉਸਮਾਂ ਵਲੋਂ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਆਪਣੀ ਹਾਰ ਨੂੰ ਦੇਖਦਿਆਂ ਅਜਿਹੇ ਹਥਕੰਡੇ ਅਪਨਾ ਰਹੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਉਨ੍ਹਾਂ ਤੋਂ ਬਰਦਾਸ਼ਤ ਨਹੀ ਹੋ ਰਹੀ। ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਵਿਵਸਥਾ ਬਿਲਕੁੱਲ ਵਿਗੜ ਚੁੱਕੀ ਹੈ ਅਤੇ ਕੇਵਲ ਕਾਂਗਰਸ ਆਗੂ ਹੀ ਥਾਣੇ ਅਤੇ ਚੌਕੀਆਂ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਸਮਾਂ ਦੂਰ ਨਹੀ ਜਦੋਂ ਪੰਜਾਬ ਵਿਚ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਆਪਣੀ ਮੁੜ ਸਰਕਾਰ ਬਣਾਏਗਾ ਅਤੇ ਗਰੀਬ ਲੋਕਾਂ ਦੀਆਂ ਕਾਂਗਰਸ ਸਰਕਾਰ ਵੱਲੋਂ ਖੋਹੀਆਂ ਜਾ ਚੁੱਕੀਆਂ ਸਹੂਲਤਾਂ ਨੂੰ ਮੁੜ ਲਾਗੂ ਕੀਤਾ ਜਾਵੇਗਾ। ਅੰਤ ਵਿਚ ਮਜੀਠੀਆ ਨੇ ਕਿਹਾ ਕਿ ਉਹ ਕਿਸਾਨੀ ਅੰਦੋਲਨ ਦੀ ਆਖਰੀ ਸਮੇਂ ਤੱਕ ਹਮਾਇਤ ਕਰਦੇ ਰਹਿਣਗੇ ਅਤੇ ਮੋਰਚੇ ਵਿਚ ਡਟੇ ਰਹਿਣਗੇ।


author

rajwinder kaur

Content Editor

Related News