ਸੁਖਬੀਰ ਬਾਦਲ ''ਤੇ ਹੋਏ ਹਮਲੇ ''ਤੇ ਸੁਖਦੇਵ ਸਿੰਘ ਢੀਂਡਸਾ ਦਾ ਵੱਡਾ ਬਿਆਨ
Friday, Dec 06, 2024 - 03:41 PM (IST)
![ਸੁਖਬੀਰ ਬਾਦਲ ''ਤੇ ਹੋਏ ਹਮਲੇ ''ਤੇ ਸੁਖਦੇਵ ਸਿੰਘ ਢੀਂਡਸਾ ਦਾ ਵੱਡਾ ਬਿਆਨ](https://static.jagbani.com/multimedia/2024_7image_03_09_098949417dhindsa.jpg)
ਸੰਗਰੂਰ (ਬੇਦੀ) : ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਸੁਖਬੀਰ ਸਿੰਘ ਬਾਦਲ ਉੱਪਰ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਫਾਇਰਿੰਗ ਦੀ ਘਟਨਾ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਫਾਇਰਿੰਗ ਦੀ ਘਿਨਾਉਣੀ ਕਾਰਵਾਈ ਦੀ ਹਰ ਸਿੱਖ ਨੂੰ ਨਿੰਦਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੈਂ ਮੌਕੇ 'ਤੇ ਹੀ ਵੱਖ-ਵੱਖ ਟੀ. ਵੀ. ਚੈਨਲਾਂ ਨਾਲ ਗੱਲ ਕਰਦਿਆਂ ਸੁਖਬੀਰ ਸਿੰਘ ਬਾਦਲ ਉੱਪਰ ਗੋਲੀ ਚਲਾਉਣ ਦੀ ਘਟਨਾ ਨੂੰ ਬੇਹੱਦ ਮੰਦਭਾਗੀ ਅਤੇ ਘਿਨਾਉਣੀ ਦੱਸਿਆ ਸੀ। ਉਨ੍ਹਾਂ ਬਲਵਿੰਦਰ ਸਿੰਘ ਭੂੰਦੜ ਦੇ ਬਿਆਨ ਉੱਪਰ ਟਿੱਪਣੀ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਰਬਾਰ ਸਾਹਿਬ ਦੇ ਮੁੱਖ ਗੇਟ ਦੇ ਇਕ ਪਾਸੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰ ਰਹੇ ਸਨ ਤੇ ਮੁੱਖ ਗੇਟ ਦੇ ਦੂਸਰੇ ਪਾਸੇ ਦਾਸ ਵੀ ਅਕਾਲ ਤਖ਼ਤ ਸਾਹਿਬ ਦੀ ਆਗਿਆ ਦੀ ਪਾਲਣਾ ਕਰਦਿਆਂ ਬਤੌਰ ਚੋਬਦਾਰ ਸੇਵਾ ਨਿਭਾਅ ਰਿਹਾ ਸੀ।
ਇਹ ਵੀ ਪੜ੍ਹੋ : ਥਾਣਾ ਮਜੀਠਾ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ ਵਿਚ ਨਵਾਂ ਮੋੜ
ਅਜਿਹੀ ਫਾਇਰਿੰਗ ਦੀ ਅਣਸੁਖਾਵੀਂ ਘਟਨਾ ਦਾ ਰੁੱਖ ਕਿੱਧਰੇ ਵੀ ਹੋ ਸਕਦਾ ਸੀ। ਢੀਂਡਸਾ ਨੇ ਕਿਹਾ ਕਿ ਗੋਲੀਬਾਰੀ ਦੀ ਘਟਨਾ ਨੂੰ ਰੋਕਣ ਲਈ ਮੇਰੇ ਨਾਲ ਖੜ੍ਹੇ ਅਕਾਲੀ ਵਰਕਰਾਂ ਖਾਸ ਕਰਕੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਮਕਰੋੜ ਨੇ ਹਮਲਾਵਰ ਨੂੰ ਮੌਕੇ ਉੱਤੇ ਜੱਫ਼ਾ ਮਾਰ ਕੇ ਅਤੇ ਸਾਬਕਾ ਸਰਪੰਚ ਕੇਵਲ ਸਿੰਘ ਸ਼ੇਰੋਂ ਨੇ ਹਮਲਾਵਰ ਦੇ ਪਿਸਤੌਲ ਨੂੰ ਖੋਹਣ ਲਈ ਪੁਲਸ ਮੁਲਾਜ਼ਮ ਦਾ ਡੱਟਕੇ ਸਾਥ ਦਿੱਤਾ ਹੈ ਜਿਸ ਕਰਕੇ ਹੀ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ। ਘਟਨਾ ਦੀ ਵੀਡੀਓ ਵਿਚ ਸਭ ਸਾਫ਼ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਅਕਾਲੀ ਯੋਧਿਆਂ ਦਾ ਸਨਮਾਨ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਤਸਵੀਰਾਂ 'ਚ ਦੇਖੋ ਭਿਆਨਕ ਮੰਜ਼ਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e