ਸੁਖਬੀਰ ਬਾਦਲ ਵਲੋਂ ਮੁੱਖ ਮੰਤਰੀ ’ਤੇ ਕੀਤੇ ਮਾਣ ਹਾਨੀ ਦੇ ਮਾਮਲੇ ਦੀ ਪਹਿਲੀ ਸੁਣਵਾਈ

Monday, Feb 19, 2024 - 12:14 PM (IST)

ਸੁਖਬੀਰ ਬਾਦਲ ਵਲੋਂ ਮੁੱਖ ਮੰਤਰੀ ’ਤੇ ਕੀਤੇ ਮਾਣ ਹਾਨੀ ਦੇ ਮਾਮਲੇ ਦੀ ਪਹਿਲੀ ਸੁਣਵਾਈ

ਸ੍ਰੀ ਮੁਕਤਸਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਕੀਤੇ ਗਏ ਮਾਣਹਾਨੀ ਦੇ ਮੁਕੱਦਮੇ ਦੀ ਅੱਜ ਪਹਿਲੀ ਸੁਣਵਾਈ ਸ੍ਰੀ ਮੁਕਤਸਰ ਸਾਹਿਬ ਦੀ ਮਾਣਯੋਗ ਅਦਾਲਤ ਵਿਚ ਹੋਈ। ਇਸ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਡਵੋਕੇਟ ਇਕਬਾਲ ਸਿੰਘ ਬੁੱਟਰ ਪੇਸ਼ ਹੋਏ। ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਰਾਜਪਾਲ ਰਾਵਲ ਦੀ ਮਾਣਯੋਗ ਅਦਾਲਤ ਨੇ ਇਸ ਮਾਮਲੇ ਵਿਚ ਅਗਲੀ ਸੁਣਵਾਈ 19 ਮਾਰਚ 2024 ਮੁਕੱਰਰ ਕੀਤੀ ਹੈ।


author

Gurminder Singh

Content Editor

Related News