ਸੁਖਬੀਰ ਬਾਦਲ ''ਤੇ ਹਮਲੇ ਨੂੰ ਲੈ ਕੇ ਕੀ ਬੋਲੇ ਬਿਕਰਮ ਮਜੀਠੀਆ, ਕੇਂਦਰ ਕੋਲ ਕੀਤੀ ਵੱਡੀ ਮੰਗ
Thursday, Aug 13, 2026 - 06:22 PM (IST)
ਅੰਮ੍ਰਿਤਸਰ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਅੰਦਰ ਹੋਏ ਹਮਲੇ ਦੀ ਬਿਕਰਮ ਮਜੀਠੀਆ ਨੇ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਹੈ। ਮਜੀਠੀਆ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ 'ਤੇ ਹੋ ਰਹੇ ਹਮਲਿਆਂ ਦੀ ਸੀ. ਬੀ. ਆਈ. ਤੋਂ ਜਾਂਚ ਕਰਵਾਈ ਜਾਵੇ ਅਤੇ ਪ੍ਰਧਾਨ ਸਾਬ੍ਹ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਮਜੀਠੀਆ ਨੇ ਕਿਹਾ ਕਿ ਗੁਰੂ ਸਾਹਿਬ ਦਾ ਕੋਟਾਨ ਕੋਟ ਸ਼ੁਕਰਾਨਾ ਹੈ ਕਿ ਸੁਖਬੀਰ ਸਿੰਘ ਬਾਦਲ ਖ਼ਤਰੇ ਤੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਪਹਿਲਾਂ 4 ਦਸੰਬਰ ਨੂੰ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਪੰਜਾਬ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ ਜਿਸ ਕਾਰਨ ਅੱਜ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਹਮਲਾ ਹੋਇਆ।
ਇਹ ਵੀ ਪੜ੍ਹੋ : ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ
ਲਿਹਾਜ਼ਾ ਉਹ ਕੇਂਦਰ ਸਰਕਾਰ ਨੂੰ ਬੇਨਤੀ ਕਰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ 'ਤੇ ਹੋ ਰਹੇ ਹਮਲਿਆਂ ਦੀ ਜਾਂਚ ਕਰਵਾਈ ਜਾਵੇ ਅਤੇ ਸੁਖਬੀਰ ਬਾਦਲ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
ਇਹ ਵੀ ਪੜ੍ਹੋ : ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
